Friday, November 22, 2024

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਫੂਕੇ ਭਾਜਪਾ ਆਗੂਆਂ ਦੇ ਪੁੱਤਲੇ

ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਭਾਜਪਾ ਆਗੂਆਂ ਦੇ ਪੁਤਲੇ ਫੂਕਣ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਕਿਰਤੀ ਕਿਸਾਨ ਯੂਨੀਅਨ ਵਲੋਂ ਨੇੜਲੇ ਪਿੰਡ ਢੱਡਰੀਆਂ ਦੀ ਅਨਾਜ ਮੰਡੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੋਗੀ, ਅਮਿਤ ਸ਼ਾਹ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ।ਇਸ ਪੁਤਲੇ ਨੂੰ ਅੱਗ ਕਿਰਤੀ ਕਿਸਾਨ ਯੂਨੀਅਨ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਤਕੀਪੁਰ ਅਤੇ ਫਰੀਡਮ ਫਾਈਟਰ ਐਸੋਸੀਏਸ਼ਨ ਆਗੂ ਸ਼ਮਿੰਦਰ ਕੌਰ ਗਿੱਲ ਅਤੇ ਬਾਕੀ ਬੀਬੀਆਂ ਨੇ ਦਿਖਾਈ ।
                   ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਭਜਨ ਸਿੰਘ ਢੱਡਰੀਆਂ ਨੇ ਕਿਹਾ ਕਿ ਜਿਨ੍ਹਾਂ ਸਮਾਂ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਅਤੇ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਦਾ।ਇਸੇ ਤਰ੍ਹਾਂ ਮੋਦੀ ਸਰਕਾਰ ਖਿਲਾਫ਼ ਸੰਘਰਸ਼ ਜਾਰੀ ਰਹੇਗਾ।ਆਗੂਆਂ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਸਰਹੱਦ ਤੋਂ 50 ਕਿਲੋਮੀਟਰ ਅੰਦਰ ਤੱਕ ਕਾਰਵਾਈ ਕਰਨ ਦੇ ਬੀ.ਐਸ.ਐਫ ਨੂੰ ਦਿੱਤੇ ਅਧਿਕਾਰਾਂ ਦੀ ਨਿਖੇਧੀ ਕਰਦਿਆਂ ਇਸ ਨੂੰ ਸੂਬੇ ਦੇ ਅਧਿਕਾਰਾਂ ‘ਤੇ ਡਾਕਾ ਕਰਾਰ ਦਿੱਤਾ।
                ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਸਵੰਤ ਸਿੰਘ ਦੁੱਲਟ, ਅਵਤਾਰ ਸਿੰਘ ਸਾਹੋਕੇ, ਸੋਹਣ ਸਿੰਘ ਫੌਜੀ, ਰਵਿੰਦਰ ਕੌਰ ਅਤੇ ਗੁਰਪ੍ਰੀਤ ਕੌਰ ਢੱਡਰੀਆਂ ਨੇ ਸੰਬੋਧਨ ਕੀਤਾ।ਇਸ ਮੌਕੇ ਬਲਵਿੰਦਰ ਸਿੰਘ ਢੱਡਰੀਆਂ, ਸਾਹਬ ਸਿੰਘ, ਰਵਿੰਦਰ ਸਿੰਘ ਤਕੀਪੁਰ, ਅੰਗਰੇਜ਼ ਸਿੰਘ ਅਤੇ ਬਲਿਹਾਰ ਸਿੰਘ ਰੱਤੋਕੇ ਸਮੇਤ ਵੱਡੀ ਗਿਣਤੀ ‘ਚ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …