ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਬਣਾਏ ਸਾਂਝੇ ਮੋਰਚੇ ਦੇ ਆਗੂਆਂ ਦੀ ਅਹਿਮ
ਮੀਟਿੰਗ ਸਥਾਨਕ ਤੱਜ਼ਾ ਸਿੰਘ ਸੁਤੰਤਰ ਭਵਨ ਵਿਖੇ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿੱਚ ਸ਼ਾਮਲ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਪਰਗਟ ਸਿੰਘ ਕਾਲਾਝਾੜ, ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਬਟੜਿਆਣਾ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਰਾਜਵਿੰਦਰ ਸਿੰਘ ਝਨੇੜੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਬਿਮਲ ਕੌਰ ਤੇ ਮਜ਼ਦੂਰ ਮੁਕਤੀ ਮੋਰਚੇ ਦੇ ਪ੍ਰੇਮ ਸਿੰਘ ਆਦਿ ਆਗੂਆਂ ਨੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਸਬੰਧੀ 21 ਅਕਤੂਬਰ ਨੂੰ ਏ.ਡੀ.ਸੀ ਡਿਵੈਲਪਮੈਂਟ ਸੰਗਰੂਰ ਦੇ ਦਫ਼ਤਰ ਮੂਹਰੇ ਧਰਨਾ ਲਾਉਣ ਦਾ ਐਲਾਨ ਕੀਤਾ ਤੇ ਧਰਨੇ ਦੇ ਪ੍ਰਬੰਧਾਂ ਲਈ ਵੱਖੋ ਵੱਖ ਆਗੂਆਂ ਨੂੰ ਜਿੰਮੇਵਾਰੀ ਸੌਂਪੀੰ ਗਈ।
ਆਗੂਆਂ ਨੇ ਦੱਸਿਆ ਕਿ ਇਸ ਧਰਨੇ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਜੋ ਮਿਤੀ 24-9-21 ਨੂੰ ਸਰਕਾਰ ਵਲੋਂ ਪੇਂਡੂ ਬੇਘਰੇ ਲੋੜਵੰਦ ਮਜ਼ਦੂਰਾਂ ਲਈ ਪੰਜ-ਪੰਜ ਮਰਲੇ ਦੇ ਅਲਾਟ ਕਰਨ ਦਾ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਉਸ ਨੂੰ ਪੰਚਾਇਤ ਅਤੇ ਡਿਵੈਲਪਮੈਂਟ ਅਧਿਕਾਰੀ ਸਹੀ ਅਰਥਾਂ ‘ਚ ਲਾਗੂ ਕਰਾਉਣ ਤੋਂ ਪੂਰੀ ਤਰ੍ਹਾਂ ਅਸਮਰੱਥ ਰਹੇ ਹਨ।ਇਸ ਮੌਕੇ ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਜਿਲ੍ਹੇ ਦੇ ਸਿਵਲ ਪ੍ਰਸ਼ਾਸਨ ਵਲੋਂ ਡੀ.ਡੀ.ਪੀ.ਓ ਅਤੇ ਬਲਾਕ ਅਫ਼ਸਰਾਂ ਨਾਲ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਕਰਵਾ ਕੇ ਉਕਤ ਮਸਲੇ ਦਾ ਹੱਲ ਕਰਵਾਇਆ ਜਾਵੇ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media