ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡੇਰਾ ਸੱਚਾ ਸੌਦਾ ਦੇ ਮੈਨੇਜਰ ਰਣਜੀਤ ਸਿੰਘ ਦੀ 2002 ‘ਚ ਹੋਈ ਹੱਤਿਆ ਦੇ ਮਾਮਲੇ ਵਿੱਚ ਪੰਚਕੁਲਾ ਦੀ
ਸੀ.ਬੀ.ਆਈ ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਪੰਜ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।2017 ਤੋਂ ਸਾਧਵੀ ਜ਼ਬਰ ਜ਼ਿਨਾਹ ਕੇਸ ਵਿੱਚ ਹਰਿਆਣਾ ਦੀ ਸੁਨੇਰੀਆ ਜੇਲ ਵਿੱਚ ਉਮਰ ਕੈਦ ਭੁਗਤ ਰਹੇ ਡੇਰਾ ਮੁਖੀ ਰਾਮ ਰਹੀਮ ਤੋਂ ਇਲਾਵਾ ਕ੍ਰਿਸ਼ਨ ਲਾਲ, ਜਸਬੀਰ ਸਿੰਘ, ਅਵਤਾਰ ਸਿੰਘ ਅਤੇ ਸਬਦਿਲ ਨੂੰ ਸੀ.ਬੀ.ਆਈ ਕੋਰਟ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਸੀ।ਅੱਜ ਸੁਣਾਈ ਗਈ ਸਜ਼ਾ ਵਿੱਚ ਰਾਮ ਰਹੀਮ ਨੂੰ 31 ਲੱਖ ਅਤੇ ਸਬਦਿਲ ਨੂੰ 1.50 ਲੱਖ, ਕ੍ਰਿਸ਼ਨ ਲਾਲ ਅਤੇ ਜਸਬੀਰ ਸਿੰਘ ਨੂੰ 1.25 ਲੱਖ ਹਰੇਕ ਅਤੇ ਅਵਤਾਰ ਸਿੰਘ ਨੂੰ 75 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ।ਇਸ ਜੁਰਮਾਨੇ ਦੀ ਰਕਮ ਵਿਚੋਂ 50 ਫੀਸਦ ਰਕਮ ਰਣਜੀਤ ਸਿੰਘ ਦੇ ਪੀੜ੍ਹਤ ਪਰਿਵਾਰ ਨੂੰ ਅਦਾ ਕੀਤੀ ਜਾਵੇਗੀ।
ਇਥੇ ਦੱਸਣਯੋਗ ਹੈ ਕਿ 2002 ਵਿਚ ਮੈਨੇਜਰ ਰਣਜੀਤ ਸਿੰਘ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਇਸ ਕੇਸ ਵਿੱਚ ਕੁੱਲ 6 ਵਿਅਕਤੀ ਨਾਮਜ਼ਦ ਕੀਤੇ ਗਏ ਸਨ।ਜਿੰਨਾਂ ਵਿਚੋਂ ਇੱਕ ਵਿਅਕਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media