ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਅੱਜ ਲੋੜਵੰਦ ਲੋਕਾਂ ਦੇ ਨੀਲੇ ਕਾਰਡ ਦੇ ਵਿਰੋਧ ਵਿੱਚ ਪਿੰਡ
ਛਾਜ਼ਲੀ ਵਿਖੇ ਫੁਡ ਸਪਲਾਈ ਵਿਭਾਗ ਦੇ ਦਫਤਰ ਅੱਗੇ ਪਿੰਡ ਦੇ ਲੋਕਾਂ ਵਲੋਂ ਰੋਸ ਧਰਨਾ ਦਿੱਤਾ ਗਿਆ।ਜਿਸ ਨੂੰ ਸੰਬੋਧਨ ਕਰਦੇ ਹੋਏ ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜ਼ਲੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਲਣ ਵਾਲਿਆਂ ਸਕੀਮਾਂ ਇੱਕ ਇੱਕ ਕਰਕੇ ਖੋਹ ਰਹੀ ਹੈ।ਛਾਜ਼ਲੀ ਵਿਖੇ ਗਰੀਬ ਵਰਗ ਦੇ ਰਾਸ਼ਨ ਕਾਰਡ ਬਿਨਾਂ ਕੋਈ ਪੜਤਾਲ ਕਰਨ ਤੋਂ ਇੱਕ ਸਾਲ ਪਹਿਲਾਂ ਕੱਟ ਦਿੱਤੇ ਗਏ ਸਨ ਤੇ ਵਿਭਾਗ ਦੇ ਜਿੰਮੇਵਾਰ ਅਧਿਕਾਰੀਆਂ ਨੇ ਇਸ ਸਬੰਧੀ ਵਾਰ ਵਾਰ ਮਿਲਣ ਦੇ ਬਾਵਜ਼ੂਦ ਅਜੇ ਤੱਕ ਰਾਸ਼ਨ ਕਾਰਡ ਨਹੀਂ ਬਣਾਏ ਗਏ ਅਤੇ ਨਾ ਹੀ ਕਈ ਪ੍ਰੀਵਾਰਕ ਮੈਂਬਰਾਂ ਦੇ ਰਾਸ਼ਨ ਕਾਰਡਾਂ ਨਾਲ ਆਧਾਰ ਕਾਰਡ ਜੋੜੇ ਗਏ ਹਨ।ਕਾਮਰੇਡ ਛਾਜ਼ਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਤੁਰੰਤ ਬਣਾਏ ਜਾਣ।ਫੂਡ ਸਪਲਾਈ ਦੇ ਇੰਸਪੈਕਟਰ ਵਲੋਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ ।
ਮਜ਼ਦੂਰ ਮੁਕਤੀ ਮੋਰਚੇ ਦੇ ਜਿਲ੍ਹਾ ਆਗੂ ਪ੍ਰੇਮ ਸਿੰਘ ਖਡਿਆਲੀ, ਬਲਾਕ ਆਗੂ ਅਮਰਜੀਤ ਸਿੰਘ ਮੁਨਸ਼ੀ ਵਾਲਾ, ਨਾਥ ਸਿੰਘ ਛਾਜ਼ਲੀ, ਗੁਰਜੰਟ ਸਿੰਘ ਜਿਲ੍ਹਾ ਪ੍ਰੀਸ਼ਦ ਦੇ ਮੈਂਬਰ ਤੇ ਸਤਿਗੁਰ ਸਿੰਘ ਛਾਜ਼ਲੀ ਨੇ ਵੀ ਸੰਬੋਧਨ ਕੀਤਾ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media