Thursday, November 21, 2024

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਤਿਆਰ ਕੀਤਾ ਜੋੜਾ ਤੇ ਗੱਠੜੀ ਘਰ ਸੰਗਤ ਅਰਪਣ

ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ
ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜਦੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਇਆ ਗਿਆ ਨਵਾਂ ਜੋੜਾ ਘਰ ਤੇ ਗੱਠੜੀ ਘਰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰਾਂ ਦੀ ਮੌਜ਼ੂਦਗੀ ਵਿਚ ਅਰਦਾਸ ਉਪਰੰਤ ਸੰਗਤ ਅਰਪਣ ਕੀਤਾ ਗਿਆ।ਇਹ ਜੋੜਾ ਤੇ ਗੱਠੜੀ ਘਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨਜ਼ਦੀਕ ਸ਼੍ਰੋਮਣੀ ਕਮੇਟੀ ਵੱਲੋਂ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਰਾਹੀਂ ਤਿਆਰ ਕਰਵਾਇਆ ਗਿਆ ਹੈ।ਬੀਬੀ ਜਗੀਰ ਕੌਰ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਹੈ ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜਾਨਾ ਨਤਮਸਤਕ ਹੋਣ ਆਉਂਦੀਆਂ ਹਨ।ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸੰਗਤਾਂ ਲਈ ਜੋੜਾ ਘਰ ਤੇ ਗੱਠੜੀ ਘਰ ਦਾ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧੁਨਿਕ ਤਰੀਕੇ ਨਾਲ ਤਿਆਰ ਕੀਤੇ ਗਏ ਇਸ ਜੋੜਾ ਘਰ ਵਿਚ 20 ਹਜ਼ਾਰ ਦੇ ਕਰੀਬ ਸੰਗਤਾਂ ਦੇ ਜੋੜੇ ਰੱਖਣ ਦੀ ਸਮਰਥਾ ਹੈ।ਇਸ ਦੇ ਨਾਲ ਹੀ ਗਠੜੀ ਘਰ ਵਿਚ ਸੰਗਤਾਂ ਆਪਣਾ ਸਮਾਨ ਜਮ੍ਹਾਂ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਦੀਆਂ ਹਨ।ਬੀਬੀ ਜਗੀਰ ਕੌਰ ਨੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਅਤੇ ਹੋਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
                 ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਬਲਦੇਵ ਸਿੰਘ ਚੂੰਘਾਂ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਹਰਭਜਨ ਸਿੰਘ ਮਸਾਣਾਂ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਜਗਸੀਰ ਸਿੰਘ ਮਾਂਗੇਆਣਾ, ਬਲਦੇਵ ਸਿੰਘ ਕਾਇਮਪੁਰ, ਦਰਸ਼ਨ ਸਿੰਘ ਜਲਾਲਪੁਰ, ਸੁਖਵਰਸ਼ ਸਿੰਘ ਪੰਨੂ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਵੱਲੋਂ ਬਾਬਾ ਗੁਰਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸੁਖਰਾਜ ਸਿੰਘ, ਸਾਬਕਾ ਮੀਤ ਸਕੱਤਰ ਰਾਮ ਸਿੰਘ ਭਿੰਡਰ, ਬਾਬਾ ਮੇਜਰ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਸਰਵਨ ਸਿੰਘ, ਬਾਬਾ ਫ਼ਤਹਿ ਸਿੰਘ ਸਮੇਤ ਹੋਰ ਮੌਜੂਦ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …