Monday, July 27, 2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬਿਰਧ ਆਸ਼ਰਮ ਭਰੋਮਜਾਰਾ ਵਿਖੇ ਲਾਇਆ ਹੈਲਪ ਡੈਸਕ

ਮੁਫਤ ਕਾਨੂੰਨੀ ਸਲਾਹ ਲਈ ਟੋਲ ਫ੍ਰੀ ਨੰਬਰ 1968 ‘ਤੇ ਕੀਤਾ ਜਾ ਸਕਦਾ ਸੰਪਰਕ

ਨਵਾਂਸ਼ਹਿਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾ ਤਹਿਤ ਪੈਨ ਇੰਡਿਆ ਜਾਗਰੂਤਾ ਮੁਹਿੰਮ ਅਤੇ ਅਜਾਦੀ ਕਾ ਅਮਿ੍ਰਤ ਮਹੋਤਸਵ ਦੇ ਸੰਬੰਧ ਵਿੱਚ ਬਿਰਧ ਆਸ਼ਰਮ ਭਰੋ ਮਜਾਰਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹੈਲਪ ਡੈਸਕ ਲਗਾਇਆ ਗਿਆ।ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁਫਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਕੌਣ ਹਨ, ਮੁਫਤ ਕਾਨੂੰਨੀ ਸਹਾਇਤਾ ਕਿਥੋਂ ਮਿਲ ਸਕਦੀ ਹੈ, ਇਸ ਬਾਰੇ ਜਾਣਕਾਰੀ ਦਿੱਤੀ।ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ, ਐਡਵੋਕੇਟ ਐਮ.ਪੀ ਨਇਅਰ, ਪੈਰਾ ਲੀਗਲ ਵਲੰਟੀਅਰ ਸਾਗਰ ਅਤੇ ਨਿਰਮਲ ਸਿੰਘ ਤੇ ਸਮੂਹ ਮੈਂਬਰ ਗੁਰਦੁਆਰਾ ਪ੍ਬੰਧਕ ਕਮੇਟੀ ਨਾਭ ਕੰਵਲ ਰਾਜਾ ਸਾਹਿਬ ਹਾਜ਼ਰ ਸਨ।
ਇਸ ਮੌਕੇ ਪੈਂਪਲੇਟ ਅਤੇ ਫ੍ਰੀ ਲੀਗਲ ਏਡ ਬਾਰੇ ਬੁਕਲੇਟ ਵੀ ਲੋਕਾਂ ਵਿੱਚ ਵੰਡੀ ਗਈ।ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਲੋਕਾਂ ਇਹ ਵੀ ਦੱਸਿਆ ਕਿ ਕੋਈ ਵੀ ਲੋੜਵੰਦ ਵਿਅਕਤੀ ਕਿਸੇ ਵਕਤ ਵੀ ਸਕੱਤਰ ਜਿਲ੍ਹਾ ਕਨੂਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰ ਸਕਦਾ ਹੈ।ਇਹ ਕਾਨੂੰਨੀ ਸਹਾਇਤਾ ਲੋੜਵੰਦ ਔਰਤਾਂ, ਬੱਚਿਆਂ ਆਦਿ ਲੋਕਾਂ ਲਈ ਹੈ।ਜਿਲ੍ਹਾ ਅਤੇ ਸੈਸਨ ਜੱਜ ਵਲੋਂ ਇਹ ਵੀ ਦੱਸਿਆ ਗਿਆ ਕਿ ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਮਿਤੀ 11.12.2021 ਨੂੰ ਜਿਲ੍ਹਾ ਕਚਹਿਰੀ ਵਿੱਚ ਲਗਾਈ ਜਾ ਰਹੀ ਹੈ ਅਤੇ ਜੇਕਰ ਕੋਈ ਵੀ ਲੋੜਵੰਦ ਵਿਅਕਤੀ ਮੁਫਤ ਕਾਨੂੰਨੀ ਮਸ਼ਵਰਾ ਲੈਣਾ ਚਾਹੁੰਦਾ ਹੋਵੇ ਤਾਂ ਉਹ ਟੋਲ ਫ੍ਰੀ ਨੰਬਰ 1968 ਅਤੇ ਦਫਤਰ ਦੇ ਫੋਨ ਨੰਬਰ 01823-223511 ‘ਤੇ ਸੰਪਰਕ ਕਰ ਸਕਦਾ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …