ਕਪੂਰਥਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਸ਼ਾਲਾਮਾਰ ਬਾਗ ਕਪੂਰਥਲਾ ਵਿਖੇ ਜ਼ਿਲ੍ਹਾ ਯੂਥ ਅਫਸਰ ਨਹਿਰੂ ਯੁਵਾ ਕੇਂਦਰ ਸ੍ਰੀਮਤੀ ਦੀਪਮਾਲਾ
ਠਾਕੁਰ ਅਤੇ ਪ੍ਰਿੰਸੀਪਲ ਹਿੰਦੂ ਕੰਨਿਆ ਕਾਲਜ ਕਪੂਰਥਲਾ ਡਾ. ਅਰਚਨਾ ਗਰਗ ਦੀ ਅਗਵਾਈ ਹੇਠ ਸਵੱਛਤਾ ਅਭਿਆਨ ਚਲਾਇਆ ਗਿਆ।ਜਿਸ ਵਿੱਚ ਨਹਿਰੂ ਯੁਵਾ ਕੇਂਦਰ ਕਪੂਰਥਲਾ ਦੇ ਸਾਰੇ ਵਲੰਟੀਅਰਾਂ ਸਮੇਤ ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਡਾ. ਅਮਨ ਜਯੋਤੀ ਅਤੇ ਸ੍ਰੀਮਤੀ ਸੁਮਿਤ ਦਾਸ ਨੇ ਆਪਣੇ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਦੀ ਅਗਵਾਈ ਕਰਦਿਆਂ ਇਸ ਸਫਾਈ ਮੁਹਿੰਮ ਵਿਚ ਹਿੱਸਾ ਲਿਆ।
ਇਸ ਦੌਰਾਨ ਐਗਜ਼ੀਕਿਊਟਿਵ ਅਫਸਰ ਮਿਉਂਸਿਪਲ ਕਮੇਟੀ ਕਪੂਰਥਲਾ ਬ੍ਰਿਜ ਮੋਹਨ ਅਤੇ ਸੀਨੀਅਰ ਡਿਪਟੀ ਮੇਅਰ ਮਿਉਂਸਪਲ ਕਾਰਪੋਰੇਸ਼ਨ ਕਪੂਰਥਲਾ ਰਾਹੁਲ ਕੁਮਾਰ ਨੇ ਵੀ ਐਨ.ਐਸ.ਐਸ ਵਲੰਟੀਅਰਾਂ ਨੂੰ ਆਲੇ ਦੁਆਲੇ ਦੀ ਸਾਫ ਸਫਾਈ ਬਾਰੇ ਜਾਗਰੂਕ ਕੀਤਾ ਅਤੇ ਸਵੱਛਤਾ ਦੀ ਮਹੱਤਤਾ ਬਾਰੇ ਦੱਸਿਆ।
ਇਸ ਸਫਾਈ ਅਭਿਆਨ ਦੇ ਦੌਰਾਨ ਕਪੂਰਥਲਾ ਦੇ ਸ਼ਾਲਾਮਾਰ ਬਾਗ਼ ਵਿਚੋਂ 11 ਬੈਗ ਪਲਾਸਟਿਕ ਕਚਰਾ ਇਕੱਠਾ ਕੀਤਾ ਗਿਆ ਜੋ ਮੁਹਿੰਮ ਦੇ ਅੰਤ ਵਿੱਚ ਮਿਉਂਸਿਪਲ ਕਾਰਪੋਰੇਸ਼ਨ ਕਪੂਰਥਲਾ ਨੂੰ ਜਮ੍ਹਾਂ ਕਰਵਾ ਦਿੱਤਾ ਗਿਆ। ਇਸ ਦੌਰਾਨ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਭਰ ਵਿੱਚ ਚਲਾਈ ਜਾ ਰਹੀ ਸਵੱਛਤਾ ਮੁਹਿੰਮ ਬਾਰੇ ਦੱਸਿਆ ਅਤੇ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਨਹਿਰੂ ਯੁਵਾ ਕੇਂਦਰ ਸੰਗਠਨ ਕਪੂਰਥਲਾ ਦੇ ਵਲੰਟੀਅਰ ਪਰਮਜੀਤ ਸਿੰਘ, ਬਲਵਿੰਦਰ ਸਿੰਘ, ਲਵ ਕੁਮਾਰ, ਬੁਵਨ ਜੋਸ਼ੀ ਸਿਮਰਨਜੀਤ ਕੌਰ, ਗੁਰਸੇਵਕ ਸਿੰਘ ਮੌਜ਼ੂਦ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media