Wednesday, April 29, 2026

ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਤੀਰਥ ਵਿਖੇ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸਮਾਗਮ ਵਿੱਚ ਭਰਨਗੇ ਹਾਜ਼ਰੀ -ਡਾ: ਰਾਜ ਕੁਮਾਰ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 20 ਅਕਤੂਬਰ ਨੂੰ ਰਾਜ ਪੱਧਰੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਜਿਸ ਵਿੱਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ।
             ਡਾ: ਰਾਜ ਕੁਮਾਰ ਵੇਰਕਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀਆਂ ਮੰਤਰੀ ਪੰਜਾਬ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਪਾਵਨ ਦਿਹਾੜੇ ਮੌਕੇ ਮੱਥਾ ਟੇਕਣ ਪਹੁੰਚਣਗੀਆਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਭਗਵਾਨ ਵਾਲਮੀਕਿ ਜੀ ਦੇ ਪਾਵਨ ਅਸਥਾਨ ‘ਤੇ ਮੱਥਾ ਟੇਕਣ ਦੇ ਨਾਲ ਉਥੇ ਚੱਲਣ ਵਾਲੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰਨਗੇ।ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਲਾਗਤ ਨਾਲ ਤਿਆਰ ਹੋਣ ਵਾਲੇ ਪੈਨੋਰਮਾ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।ਜਿਸ ਵਿੱਚ ਮਹਾਂਕਾਲ ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਸਿਖਿਆਵਾਂ ਨੂੰ ਦਰਸਾਇਆ ਜਾਵੇਗਾ।
              ਡਾ: ਰਾਜ ਕੁਮਾਰ ਵੇਰਕਾ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਉਹ ਸਮਾਗਮ ਵਿੱਚ ਵੱਧ ਚੜ੍ਹ ਕੇ ਆਪਣੀ ਹਾਜਰੀ ਭਰਨ।ਉਨ੍ਹਾਂ ਕਿਹਾ ਕਿ ਵੱਖ ਵੱਖ ਭਜਨ ਮੰਡਲੀਆਂ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਦਾ ਗੁਨਗਾਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
            ਇਸ ਮੌਕੇ ਲੋਕਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਸੰਜੇ ਕੁਮਾਰ, ਵਿਸ਼ੇਸ਼ ਮੁੱਖ ਸਕੱਤਰ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਐਸ.ਐਸ.ਪੀ ਦਿਹਾਤੀ ਰਾਕੇਸ਼ ਕੌਸ਼ਲ, ਵਧੀਕ ਡਿਪਟੀ ਕਸ਼ਿਨਰ ਸ੍ਰੀਮਤੀ ਰੂਹੀ ਦੁੱਗ, ਐਸ.ਡੀ.ਐਮ ਰਾਜੇਸ਼ ਸ਼ਰਮਾ, ਐਸ.ਡੀ.ਐਮ ਦੀਪਕ ਭਾਟੀਆ, ਰਿਜ਼ਨਲ ਟਰਾਂਸਪੋਰਟ ਸੈਕਟਰੀ ਅਰਸ਼ਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …