ਅਮ੍ਰਿਤਸਰ, 19 ਅਕਤੂਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਅਰੰਭੀ “ਲੇਖਕਾਂ ਸੰਗ ਸੰਵਾਦ” ਸਮਾਗਮਾਂ ਦੀ ਲੜੀ ਤਹਿਤ ਅੱਜ ਪ੍ਰਮੁੱਖ ਕਾਲਮ ਨਵੀਸ ਮਨਮੋਹਨ ਸਿੰਘ ਢਿੱਲੋਂ ਦੀ ਨਵ-ਪ੍ਰਕਾਸ਼ਿਤ ਸਫਰਨਾਮਾ ਪੁਸਤਕ “ਬੰਦੇ ਦੀ ਵੁੱਕਤ ਐ ਜਿਥੇ ” ਲੋਕ ਅਰਪਿਤ ਕੀਤੀ ਗਈ।
ਸੰਖੇਪ ਪਰ ਅਰਥ ਭਰਪੂਰ ਇਸ ਸਮਾਗਮ ਵਿੱਚ ਕੇਂਦਰੀ ਸਭਾ ਦੇ ਸਕੱਤਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਪੁਸਤਕ ਬਾਰੇ ਜਾਣ ਪਛਾਣ ਸਾਂਝੀ ਕਰਦਿਆਂ ਦੱਸਿਆ ਕਿ ਇਸ ਜਾਣਕਾਰੀ ਭਰਪੂਰ ਪੁਸਤਕ ਵਿੱਚ ਅਸਟ੍ਰੇਲੀਆ ਵਰਗੇ ਵਿਕਾਸਸ਼ੀਲ ਮੁਲਕ ਦੀ ਭਗੋਲਕ, ਸਭਿਆਚਾਰਕ ਅਤੇ ਸਮਾਜਿਕ ਜੀਵਨ ਜਾਚ ‘ਤੇ ਉਚ ਪਾਏ ਦੀ ਅੰਤਰ ਝਾਤ ਹੈ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਆਏ ਹਰਮਿੰਦਰ ਸਿੰਘ ਟੀਨਾ ਨੇ ਕਿਹਾ ਕਿ ਵਿਦੇਸ਼ੀ ਚਕਾਚੌਂਧ ਅਤੇ ਪ੍ਰਵਾਸ ਹੰਡਾਉਦੀ ਪੀੜ੍ਹੀ ਵਰਗੇ ਵਿਸ਼ਿਆਂ ਤੋਂ ਹਟ ਕੇ ਲਿਖੀ ਇਹ ਪੁਸਤਕ ਖੋਜ਼ ਵਿਦਿਆਰਥੀਆਂ ਲਈ ਮਹੱਤਵਪੂਰਨ ਭੂਮਿਕਾ ਨਿਭਾਏਗੀ।ਡਾ. ਮੋਹਨ, ਹਰਪਾਲ ਸਿੰਘ ਨਾਗਰਾ ਅਤੇ ਹਰਜੀਤ ਸੰਧੂ ਨੇ ਮਨਮੋਹਨ ਢਿੱਲੋਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੇਖਕ ਕੋਲ ਉੱਤਮ ਦਰਜ਼ੇ ਦੀ ਵਾਰਤਕ ਦਾ ਗਹਿਰਾ ਅਨੁਭਵ ਹੈ।ਜਸਵੰਤ ਸਿੰਘ ਜੱਸ, ਕੁਲਜੀਤ ਵੇਰਕਾ ਅਤੇ ਜਗਤਾਰ ਸਿੰਘ ਲਾਂਬਾ ਨੇ ਕਿਹਾ ਕਿ ਅਜਿਹੇ ਸਾਹਿਤਕ ਸਮਾਗਮ ਅਤੇ ਪੁਸਤਕਾਂ ਮਾਤ ਭਾਸ਼ਾ ਦੀ ਤਰੱਕੀ ਦਾ ਸਬੱਬ ਬਣਦੀਆਂ ਹਨ।
ਡਾ. ਸੁਰੇਸ਼ ਚੌਹਾਨ, ਡੀ.ਐਸ ਰਟੌਲ, ਮਹਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਜਾਦ ਬੁੱਕ ਅਤੇ ਭਗਵੰਤ ਸਿੰਘ ਨੇ ਵੀ ਮਨਮੋਹਨ ਢਿੱਲੋਂ ਹੁਰਾਂ ਨੂੰ ਮੁਬਾਰਕਬਾਦ ਦਿੱਤੀ।ਆਏ ਮਹਿਮਾਨਾਂ ਦਾ ਧੰਨਵਾਦ ਡਾ. ਕਸ਼ਮੀਰ ਸਿੰਘ ਨੇ ਸਾਂਝੇ ਤੌਰ ‘ਤੇ ਕੀਤਾ।
Check Also
ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਸੈਂਟਰ ਦੀ ਫਰਾਂਸ ਦੇ ਰਾਜਦੂਤ ਵਲੋਂ ਸ਼ਲਾਘਾ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …