ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਰੂਹਾਨੀ ਜੀਵਨ ਸਫ਼ਰ ਦਾ ਚਿਤਰਣ ਕਰਦੇ ਮਹਾਨ ਮਹਾਂ ਕਾਵਿ ਰਮਾਇਣ ਦੇ
ਰਚੇਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੀ ਜਯੰਤੀ ਨੂੰ ਸਮਰਪਿਤ ਬਾਬਾ ਧਰਮਾ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮਾਨਾਂ ਪੱਤੀ ਵਿਖੇ ਰੁੱਖ ਲਗਾਏ ਗਏ।ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਤਰਲੋਚਨ ਗੋਇਲ, ਸੋਸ਼ਲ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਭੀਮ ਸਿੰਘ ਭੁਕਲ ਜਸਵੀਰ ਸਿੰਘ ਆਦਿ ਨੇ ਬਾਬਾ ਧਰਮਾ ਸਿੰਘ ਦੇ ਇਸ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕਰਦਿਆਂ ਵੇਹੜਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਰਾਜਾ ਰਾਮ, ਜੰਗੀਰ ਸਿੰਘ, ਤਰਸੇਮ ਸਿੰਘ, ਤੇਜਾ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media