Wednesday, August 26, 2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮਾਂ ‘ਚ ਮੈਡਮ ਪੂਨਮ ਕਾਂਗੜਾ ਨੇ ਕੀਤੀ ਸ਼ਿਰਕਤ

ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਭਾਰਤੀਯ ਅੰਬੇਡਕਰ ਮਿਸ਼ਨ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਨੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਮੌਕੇ ਆਯੋਜਿਤ ਵੱਖ-ਵੱਖ ਧਾਰਮਿਕ ਸਮਗਾਮਾਂ ਵਿੱਚ ਸ਼ਿਰਕਤ ਕੀਤੀ।ਉਨਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਦੀ ਵਧਾਈ ਦਿੱਤੀ।ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ ਵੀ  ਇਸ ਸਮੇਂ  ਮੌਜ਼ੂਦ ਸਨ।ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਵਲੋਂ ਦਿਖਾਏ ਮਾਰਗ ‘ਤੇ ਚੱਲਦਿਆਂ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ।
                  ਇਸ ਮੌਕੇ ਲਖਮੀਰ ਸਿੰਘ ਸੇਖੋਂ, ਰਾਜਪਾਲ ਸਿੰਘ ਤੇ ਅਨਿਲ ਕੁਮਾਰ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …