Wednesday, August 26, 2026

ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ

ਅੰਮ੍ਰਿਤਸਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਮਾਰਟ ਸਕੂਲ ਕਿਲ੍ਹਾ ਭਰੀਆ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਰੋਜ਼ਾਨਾ ਜੀਵਨ ਵਿੱਚ ਪਲਾਸਟਿਕ ਦੇ ਰੋਕਥਾਮ ਲਈ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ ਦੀ ਯੋਗ ਅਗਵਾਈ ਹੇਠ ਚੇਤਨਾ ਹਫਤਾ ਮਨਾਇਆ ਗਿਆ।ਇਸ ਸਬੰਧੀ ਈਕੋ ਕਲੱਬ ਇੰਚਾਰਜ਼ ਸਾਇੰਸ ਮਾਸਟਰ ਜੀਵਨ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਜੀਵਨ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਣਕਾਰੀ ਦੇਣ ਲਈ ਵਿਦਿਆਰਥੀਆਂ ਦੇ ਵੱਖ-ਵੱਖ ਤਰਾਂ ਦੇ ਮੁਕਾਬਲੇ ਕਰਵਾਏ ਗਏ ਹਨ।ਇਸ ਸਮੇਂ ਸ੍ਰੀਮਤੀ ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਮੁੜ ਵਰਤੋਂ ਕਰਨ ਬਾਰੇ ਸਹੁੰ ਚੁਕਾਈ ਤੇ ਜੀਵਨ ਸਿੰਘ ਵਲੋਂ ਪੋਸਟਰ ਮੇਕਿੰਗ, ਸਲੋਗਨ ਲਿਖਣਾ, ਭਾਸ਼ਣ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ।ਇਹ ਸਾਰੇ ਮੁਕਾਬਲੇ ਗਤੀਵਿਧੀਆਂ ਇੰਚਾਰਜ ਸ੍ਰੀਮਤੀ ਮੀਨਾ ਗਰਗ ਨੇ ਆਪਣੀ ਦੇਖ-ਰੇਖ ਵਿੱਚ ਕਰਵਾਏ।
                     ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਵਲੋਂ ਇਨਾਮ ਵੀ ਵੰਡੇ ਗਏ।ਇਸ ਸਮੇਂ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …