ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ
ਨੇ ਵਿਸ਼ਵ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਹਰ ਪੱਖ ਤੋਂ ਅਗਵਾਈ ਦੇਣ ਵਾਲਾ ਹੈ ਅਤੇ ਉਨ੍ਹਾਂ ਦੀ ਸਿੱਖ ਧਰਮ ਨੂੰ ਦੇਣ ਵੀ ਲਾਸਾਨੀ ਹੈ।ਗੁਰੂ ਸਾਹਿਬ ਵੱਲੋਂ ਵਸਾਇਆ ਗਿਆ ਸ੍ਰੀ ਅੰਮ੍ਰਿਤਸਰ ਸ਼ਹਿਰ ਅੱਜ ਪੂਰੇ ਵਿਸ਼ਵ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਸੁਸ਼ੋਭਿਤ ਹਨ।ਬੀਬੀ ਜਗੀਰ ਕੌਰ ਨੇ ਮਹਾਨ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਪ੍ਰਾਪਤ ਕਰਕੇ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦਾ ਭਾਵ ਪੈਦਾ ਕਰਨ ਦਾ ਸੱਦਾ ਦਿੱਤਾ ਅਤੇ ਸਿੱਖ ਸਿਧਾਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਅਪੀਲ ਕੀਤੀ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …
Punjab Post Daily Online Newspaper & Print Media