Monday, July 27, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧੀ ਧਾਰਮਿਕ ਪ੍ਰੋਗਰਾਮ

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਵਿਦਿਆਰਥੀਆਂ ਲਈ ਇਕ ਧਾਰਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾ ਕੇ ਸਿੱਖ ਇਤਿਹਾਸ ਨਾਲ ਜੋੜਿਆ।ਸਕੂਲ ਦੇ ਵਿਦਿਆਰਥੀਆਂ ਲਈ ਇਕ ਕੈਲੀਗ੍ਰਾਫੀ ਮੁਕਾਬਲਾ ਵੀ ਕਰਵਾਇਆ ਗਿਆ।ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਦੀਆਂ ਤੁਕਾਂ ਨੂੰ ਸੁੰਦਰ ਤੇ ਸਜਾਵਟੀ ਢੰਗ ਨਾਲ ਲਿਖਿਆ ਗਿਆ।
                 ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਤੇ ਵਧਾਈ ਦਿੱਤੀ।ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਪਾਏ ਗਏ ਪੁਰਨਿਆਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਵੀ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ‘ਤੇ ਚਾਨਣਾ ਪਾਇਆ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …