Saturday, March 28, 2026

ਸੇਵਾ ਕੇਂਦਰਾਂ ‘ਚ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ -ਡੀ.ਸੀ

ਨਵਾਂਸ਼ਹਿਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿਖੇ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਅਤੇ ਬੈਡ ਐਂਡ ਬਰੇਕਫਾਸਟ ਹੋਮਸਟੇਅ ਸਕੀਮ ਹੁਣ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਉਪਲੱਬਧ ਹੋਣਗੀਆਂ।ਉਨ੍ਹਾਂ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਅਤੇ ਬੈਡ ਐਂਡ ਬਰੇਕਫਾਸਟ ਹੋਮਸਟੇਅ ਸਕੀਮ ਲਈ ਸੇਵਾ ਫੀਸ 50 ਰੁਪਏ ਤੈਅ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੇਵਾਵਾਂ ਦੀ ਗੋਲਡ ਕੈਟਾਗਰੀ ਲਈ ਸਰਕਾਰੀ ਫੀਸ 5 ਹਜ਼ਾਰ ਰੁਪਏ ਤੇ ਸਿਲਵਰ ਕੈਟਾਗਰੀ ਲਈ ਸਰਕਾਰੀ ਫੀਸ 3 ਹਜ਼ਾਰ ਰੁਪਏ ਰੱਖੀ ਗਈ ਹੈ।ਬਿਨੈਕਾਰ ਖ਼ੁਦ ਵੀ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਲਿੰਕ https://eservices.punjab.gov.in ’ਤੇ ਜਾ ਕੇ ਇਨ੍ਹਾਂ ਸੇਵਾਵਾਂ ਲਈ ਅਪਲਾਈ ਕਰ ਸਕਦਾ ਹੈ ਜਾਂ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਲੋੜੀਂਦੇ ਦਸਤਾਵੇਜ਼ਾਂ ਸਮੇਤ ਜਾ ਕੇ ਅਪਲਾਈ ਕੀਤਾ ਜਾ ਸਕਦਾ ਹੈ।ਬਿਨੈਕਾਰ ਨੂੰ ਕਿਸੇ ਵੀ ਦਫ਼ਤਰ ਵਿੱਚ ਕੋਈ ਵੀ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪਰੋਕਤ ਸੇਵਾਵਾਂ ਜ਼ਿਲ੍ਹੇ ਦੇ ਸਮੂਹ 17 ਸੇਵਾ ਕੇਂਦਰਾਂ ਵਿਚ ਸ਼ੁਰੂ ਹੋ ਗਈਆਂ ਹਨ ਅਤੇ ਇਨ੍ਹਾਂ ਲਈ ਨਜ਼ਦੀਕੀ ਸੇਵਾ ਕੇਂਦਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …