Monday, December 23, 2024

ਪਠਾਨਕੋਟ ਵਿਖੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਖਿਲਾਫ ਜ਼ੋਰਦਾਰ ਰੋਸ ਵਿਖਾਵਾ

ਪਠਾਨਕੋਟ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਆਗੂਆਂ ਦੇ ਨਾਲ ਰਲ ਕੇ ਨੌਜਵਾਨਾਂ ਨੇ ਅੱਜ ਭੋਆ ਦੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਵੱਲੋਂ ਅਨੁਸੁਚਿਤ ਭਾਈਚਾਰੇ ਦੇ ਨੌਜਵਾਨ ’ਤੇ ਹਮਲਾ ਕਰਨ ਤੇ ਉਸਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ।
                 ਨੌਜਵਾਨਾਂ ਨੇ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਮੈਂਬਰਾਂ ਦੇ ਨਾਲ ਰਲ ਕੇ ਡੀ.ਐਸ.ਪੀ ਦੇ ਦਫਤਰ ਮੂਹਰੇ ਰੋਸ ਮੁਜ਼ਾਹਰਾ ਕੀਤਾ ਤੇ ਕਾਂਗਰਸੀ ਵਿਧਾਇਕ ਦੇ ਖਿਲਾਫ ਫੌਜਦਾਰੀ ਕੇਸ ਦਰਜ਼ ਕਰਨ ਦੀ ਮੰਗ ਕੀਤੀ।ਉਹਨਾਂ ਨੇ ਇਸ ਵਿਧਾਇਕ ਦਾ ਪੁਤਲਾ ਵੀ ਫੂਕਿਆ।
               ਪਠਾਨਕੋਟ ਦੇ ਯੂਥ ਅਕਾਲੀ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਜੋਗਿੰਦਰਪਾਲ ਦਾ ਅਸਤੀਫਾ ਲੈਣ ਤੇ ਉਹਨਾਂ ਨੂੰ ਵਿਧਾਨ ਸਭਾ ਵਿਚੋਂ ਮੁਅੱਤਲ ਕਰਨ ਸਮੇਤ ਉਹਨਾਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ।ਰਾਣਾ ਨੇ ਇਹ ਵੀ ਐਲਾਨ ਕੀਤਾ ਕਿ ਜਿਥੇ ਕਿਤੇ ਜੋਗਿੰਦਰਪਾਲ ਜਾਣਗੇ, ਹਰ ਨੌਜਵਾਨ ਉਹਨਾਂ ਤੋਂ ਜਵਾਬ ਮੰਗੇਗਾ, ਕਿ ਉਹਨਾਂ ਨੇ ਕੀਤਾ ਕੀ ਹੈ ? ਉਹਨਾਂ ਨੇ ਕਾਂਗਰਸੀ ਵਿਧਾਇਕ ਪੁੱਛਿਆ ਕਿ ਉਹ ਦੱਸਣ ਹਲਕੇ ਵਿਚੋਂ ਨਸ਼ਾ ਖਤਮ ਕਰਨ ਵਾਸਤੇ ਉਹਨਾਂ ਕੀ ਕੀਤਾ ਹੈ ? ਨੌਜਵਾਨਾਂ ਨੇ ਇਸ ਮੌਕੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਧਾਇਕ ਦੇ ਖਿਲਾਫ ਕਾਰਵਾਈ ਨਾ ਕਰਨ ਅਤੇ ਸਾਰੀ ਘਟਨਾ ਨੂੰ ‘ਛੋਟੀ ਕਾਰਵਾਈ’ ਕਰਾਰ ਦੇਣ ਦੀ ਵੀ ਨਿਖੇਧੀ ਕੀਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …