28 ਤੇ 29 ਅਕਤੂੂਬਰ ਨੂੰ ਮੈਗਾ ਸੁਵਿਧਾ ਕੈਂਪ ‘ਚ ਪੈਡਿੰਗ ਪਏ ਇੰਤਕਾਲਾਂ ਦਾ ਕੀਤਾ ਜਾਵੇਗਾ ਨਿਪਟਾਰਾ
ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ 28 ਅਤੇ 29 ਅਕਤੂਬਰ ਨੂੰ ਸਬ ਡਵੀਜ਼ਨਲ ਅਤੇ ਬਲਾਕ ਪੱਧਰ ‘ਤੇ ਵਿਸ਼ਾਲ ਮੈਗਾ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।ਜਿਥੇ ਲੋਕਾਂ ਨੂੰ ਇਕ ਹੀ ਛੱਤ ਥੱਲੇ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਹ ਪ੍ਰਗਟਾਵਾ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਉਨਾਂ ਨੇ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸਾਰੇ ਅਧਿਕਾਰੀ ਆਪਣੇ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਦਫਤਰਾਂ ਵਿੱਚ ਸਮਂੇ ਦੀ ਪਾਬੰਦੀ ਨੂੰ ਯਕੀਨੀ ਬਣਾਉਜ਼ ਅਤੇ ਖੁੱਦ ਵੀ ਲੋਕਾਂ ਨਾਲ ਮਿਲਣ ਦਾ ਸਮਾਂ ਨਿਸ਼ਚਿਤ ਕਰਨ ਤਾਂ ਜੋ ਦਫਤਰਾਂ ਵਿਖੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਪਬਲਿਕ ਡੀਲੰਗ ਕਰਨ ਵਾਲੇ ਕਰਮਚਾਰੀਆਂ ਦੇ ਕੰਮ ਦਾ ਖੁਦ ਨਿਰੀਖਣ ਕਰਨ ਅਤੇ ਆਪੋ ਆਪਣੇ ਦਫਤਰਾਂ ਵਿੱਚੋਂ ਏਜ਼ੰਟਾਂ ਨੂੰ ਬਾਹਰ ਕੱਢਣ।ਖਹਿਰਾ ਨੇ ਕਿਹਾ ਕਿ ਲੋਕਾਂ ਨੂੰ ਕੰਮ ਕਰਵਾਉਣ ਲਈ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀ ਆਉਣੀ ਚਾਹੀਦੀ ਅਤੇ ਜਿਹੜੇ ਕਰਮਚਾਰੀਆਂ ਦੀ ਭ੍ਰਿਸ਼ਟਾਚਾਰ ਸਬੰਧੀ ਕੋਈ ਵੀ ਸ਼ਕਾਇਤ ਮਿਲੀ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ 28 ਤੇ 29 ਅਕਤੂਬਰ ਨੂੰ ਜ਼ਿਲੇ੍ਹ ਵਿਚ ਮੈਗਾ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।ਕੁੱਝ ਵਿਧਾਇਕਾਂ ਨੂੰ ਲੋਕਾਂ ਵਲੋਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਦਫਤਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ।ਖਹਿਰਾ ਨੇ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਇੰਨ੍ਹਾਂ ਸੁਵਿਧਾ ਕੈਪਾਂ 18 ਤੋਂ ਵੱਧ ਸੇਵਾਵਾਂ ਦਾ ਲਾਭ ਇਕੋ ਹੀ ਛੱਤ ਥੱਲੇ ਮੁਹੱਈਆ ਕਰਵਾਇਆ ਜਾਵੇਗਾ ਅਤੇ ਇੰਨ੍ਹਾਂ ਕੈਪਾਂ ਵਿੱਚ 5-5 ਮਰਲੇ ਦੇ ਪਲਾਟ, ਅਸ਼ੀਰਵਾਦ ਸਕੀਮ, ਬੁੱਢਾਪਾ ਪੈਨਸ਼ਨ, ਦਿਵਿਆਂਗ ਪੈਨਸ਼ਨ, ਵਿਧਵਾ ਪੈਨਸ਼ਨ, ਦਿਵਿਆਂਗ ਸਰਟੀਫਿਕੇਟ, ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ, ਬੱਸ ਪਾਸ, ਨੀਲੇ ਕਾਰਡ, ਘਰਾਂ ਵਿੱਚ ਪਖਾਨਾ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਪੈਂਡਿੰਗ ਸੀ.ਐਲ.ਯੂ ਕੇਸ, ਐਸ.ਸੀ/ਬੀ.ਸੀ ਕਾਰਪੋਰੇਸ਼ਨਾਂ ਤੋਂ ਕਰਜ਼ਾ ਆਦਿ ਦੇ ਫਾਰਮ ਭਰ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇਗਾ।
ਖਹਿਰਾ ਨੇ ਦੱਸਿਆ ਕਿ ਇਸ ਤੋਂ ਇਲਾਵਾ 2 ਕਿਲੋਵਾਟ ਤੱਕ ਬਿਜਲੀ ਦੇ ਬਕਾਇਆ ਦੇ ਮਾਫੀ ਦੇ ਫਾਰਮ ਵੀ ਭਰੇ ਜਾਣਗੇ ।2 ਕਿਲੋਵਾਟ ਤੱਕ ਸਾਰੇ ਵਰਗ ਦੇ ਲੋਕਾਂ ਨੂੰ ਬਿਜਲੀ ਦੇ ਬਕਾਏ ਮਾਫ਼ ਕਰ ਦਿੱਤੇ ਗਏ ਹਨ।ਇਸ ਸਬੰਧੀ ਬਿਜਲੀ ਵਿਭਾਗ ਵਲੋਂ ਫਾਰਮ ਵੀ ਭਰਵਾਏ ਜਾਣਗੇ ਅਤੇ ਆਪਣੀ ਦੇਖ-ਰੇਖ ਹੇਠ ਇਨਾਂ ਫਾਰਮਾਂ ਦਾ ਕੰਮ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ।ਉਨਾਂ ਦੱਸਿਆ ਕਿ ਇਸ ਸਮੇਂ ਜਿਲੇ ਵਿੱ 4000 ਤੋਂ ਵੱਧ ਪੈਂਡਿਗ ਇੰਤਕਾਲ ਪਏ ਹੋਏ ਹਨ।ਇਨਾਂ ਪੈਂਡਿੰਗ ਇੰਤਕਾਲਾਂ ਦਾ ਨਿਪਟਾਰਾ ਵੀ ਇਨਾਂ ਕੈਂਪਾਂ ਦੌਰਾਨ ਕੀਤਾ ਜਾਵੇਗਾ।ਖਹਿਰਾ ਨੇ ਦੱਸਿਆ ਕਿ ਸੁਵਿਧਾ ਕੈਂਪ ਦੌਰਾਨ ਮਨਰੇਗਾ ਦੇ ਜਾਬ ਕਾਰਡ ਵੀ ਬਣਾਏ ਜਾਣਗੇ ਅਤੇ ਲੋਕਾਂ ਨੂੰ ਮੌਕੇ ਤੇ ਹੀ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ 28 ਤੇ 29 ਅਕਤੂਬਰ 2021 ਨੂੰ ਲੱਗਣ ਵਾਲੇ ਇਨਾਂ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ।
ਇਸ ਮੀਟਿੰਗ ਵਿੱਚ ਵਧੀਕ ਡਿਪਕ ਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਐਸ.ਡੀ.ਐਮ ਰਾਜੇਸ਼ ਸ਼ਰਮਾ, ਐਸ.ਡੀ.ਐਮ ਬਾਬਾ ਬਕਾਲਾ ਸ੍ਰੀਮਤੀ ਸੁਮਿਤ ਮੁੱਧ, ਐਸ.ਡੀ.ਐਮ ਅਜਨਾਲਾ ਦੀਪਕ ਭਾਟੀਆ, ਆਰ.ਟੀ.ਏ ਅਰਸ਼ਪ੍ਰੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਰਾਜ ਰਿਸ਼ੀ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਐਕਸੀਅਨ ਮਨਦੀਪ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰੀਤ ਸਿੰਘ ਗਿੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।