Thursday, November 21, 2024

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਇਤਿਹਾਸਕ ਦਸਤਾਵੇਜਾਂ ਦੀ ਸਾਂਭ ਸੰਭਾਲ ਲਈ ਉਪਰਾਲੇ ਸ਼ੁਰੂ

23011403

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ 1945 ‘ਚ ਸਥਾਪਿਤ ਹੋਈ ਪੁਰਾਤਨ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੁਰਾਤਨ ਹੱਥ ਲਿਖਤ ਸਰੂਪ, ਗੁਰਬਾਣੀ ਦੇ ਗੁੱਟਕੇ, ਗੁਰਬਾਣੀ ਖੋਜ ਅਤੇ ਸਿੱਖ ਇਤਿਹਾਸ ਸਬੰਧੀ ਪੁਰਾਤਨ ਪੁਸਤਕਾਂ ਦੀ ਸਾਂਭ ਸੰਭਾਲ ਲਈ ਬਣੀ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕੱਤਰਤਾ ਹਾਲ ਵਿੱਚ ਹੋਈ। ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਸ. ਅਮਰਿੰਦਰ ਸਿੰਘ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਰੂਪ ਸਿੰਘ ਤੇ ਸ. ਸਤਬੀਰ ਸਿੰਘ ਸਕੱਤਰ, ਡਾਕਟਰ ਬਲਵੰਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਅਧਾਰਿਤ ਸਬ-ਕਮੇਟੀ ਦੀ ਇਕੱਤਰਤਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ ਭੁਪਿੰਦਰ ਸਿੰਘ ਇੰਚਾਰਜ ਸਿੱਖ ਰੈਫਰੈਂਸ ਲਾਇਬ੍ਰੇਰੀ, ਸ. ਬਗੀਚਾ ਸਿੰਘ ਲਾਇਬ੍ਰੇਰੀਅਨ ਦੇ ਇਲਾਵਾ ਨਾਨਕਸ਼ਾਹੀ ਟਰੱਸਟ ਦੇ ਡਾਇਰੈਕਟਰ ਸ. ਦਵਿੰਦਰ ਸਿੰਘ ਹਾਜ਼ਰ ਸਨ। ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਆਧੁਨਿਕ ਤਕਨੀਕ ਦੇਣ ਅਤੇ ਇਸ ਵਿੱਚ ਮੌਜੂਦ ਰੀਕਾਰਡ ਦੀ ਸਾਂਭ ਸੰਭਾਲ ਕਰਨ ਲਈ ਕਈ ਅਹਿਮ ਫੈਸਲੇ ਕੀਤੇ ਗਏ। ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਕਾਰਜ ਲਈ ਨਾਨਕਸ਼ਾਹੀ ਟਰੱਸਟ ਮੋਹਾਲੀ ਨਾਲ ਕੰਟਰੈਕਟ ਕੀਤਾ ਗਿਆ ਹੈ ਜੋ ਪਿਛਲੇ ਸਮੇਂ ਤੋਂ ਇਸ ਕਾਰਜ ਵਿੱਚ ਕਾਫੀ ਸਹਾਇਕ ਹੋਏ ਹਨ ਤੇ ਇਸ ਕਾਰਜ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਚਲਾਉਣ ਲਈ ਅੱਜ ਸਬ-ਕਮੇਟੀ ਦੀ ਇਕੱਤਰਤਾ ਰੱਖੀ ਗਈ ਸੀ। ਇਕੱਤਰਤਾ ਵਿੱਚ ਨਵੇਂ ਲਏ ਫੈਸਲਿਆਂ ਅਨੁਸਾਰ ਸ੍ਰੀ ਅੰਮ੍ਰਿਤਸਰ ਦੇ ਇਲਾਵਾ ਦੋ ਲਾਇਬ੍ਰੇਰੀਆਂ ਤਲਵੰਡੀ ਸਾਬੋ (ਬਠਿੰਡਾ) ਅਤੇ ਪੰਥ ਰਤਨ ਜਥੇਦਾਰ ਗਰੁਬਚਨ ਸਿੰਘ ਟੌਹੜਾ ਇੰਸਟੀਚਿਊਟ ਪਟਿਆਲਾ ਵਿਖੇ ਹੋਰ ਖੋਲ੍ਹੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਵੀਂ ਤਕਨਾਲੋਜੀ ਲਾਗੂ ਕਰਨ ਲਈ ਲੋੜ ਅਨੁਸਾਰ ਕੁਆਲੀਫਾਈਡ ਸਟਾਫ਼ ਵੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਡਿਜੀਟਲ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜੋਕੀ ਇਕੱਤਰਤਾ ਵਿੱਚ ਹੋਏ ਫੈਸਲੇ ਭਵਿੱਖ ਵਿੱਚ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਇਕੱਤਰਤਾ ਵਿੱਚ ਰੱਖੇ ਜਾਣਗੇ ਤੇ ਉਸ ਦੀ ਪ੍ਰਵਾਨਗੀ ਉਪਰੰਤ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …

Leave a Reply