Saturday, September 26, 2026

ਮੁੱਖ ਮੰਤਰੀ ਵਲੋਂ ਘੱਟਗਿਣਤੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਹੁਕਮ – ਨਾਹਰ

ਮੁੱਖ ਮੰਤਰੀ ਚੰਨੀ ਦੇ ਫ਼ੈਸਲਿਆਂ ਨਾਲ ਹਰ ਵਰਗ ਵਿਚ ਖੁਸ਼ੀ ਦੀ ਲਹਿਰ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਘੱਟਗਿਣਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਲਈ ਪੂਰੀ  ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਵਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤੇ ਗਏ ਗਏ ਹਨ ਕਿ ਘੱਟਗਿਣਤੀਆਂ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ।ਇਹ ਜਾਣਕਾਰੀ ਚੇਅਰਮੈਨ ਘੱਟਗਿਣਤੀ ਕਮਿਸ਼ਨ ਪੰਜਾਬ ਪ੍ਰੋ. ਇਮਨੁਇਲ ਨਾਹਰ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਉਪਰੰਤ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਗਰੀਬ ਵਰਗ ਦੇ ਲੋਕਾਂ ਦੇ ਬਿਜ਼ਲੀ ਬਿੱਲ ਕੁਨੈਕਸ਼ਨ ਕੱਟੇ ਹੋਏ ਮੀਟਰ ਕੁਨੈਕਸ਼ਨ ਮੁੜ ਬਹਾਲ ਕਰਨਾ ਇਕ ਸ਼ਲਾਘਾਯੋਗ ਕਦਮ ਸੀ ਅਤੇ ਹੋਣਾ ਸਰਕਾਰ ਵਲੋਂ ਪਾਣੀ ਦੇ ਬਿੱਲ ਮਾਫ਼ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ।ਪ੍ਰੋਫੈਸਰ ਨਾਹਰ ਨੇ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲੱਖਾਂ ਲੋਕਾਂ ਨੂੰ ਨੂੰ ਮਾਲਕੀ ਦਾ ਹੱਕ ਮਿਲੇਗਾ ਲੋਕ ਇਸ ਮਾਲਕੀ ਹੱਕ ਰਜਿਸਟਰੀ ਦੀ ਵਰਤੋਂ ਕਰ ਸਕਣਗੇ।ਪ੍ਰੋਫੈਸਰ ਨਾਹਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕ ਹਿੱਤਾਂ ਲਈ ਲਾਏ ਜਾ ਰਹੇ ਲਾਭਦਾਇਕ ਫੈਸਲਿਆਂ ਕਾਰਨ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਮੁੜ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ।
                  ਇਸ ਮੌਕੇ ਤੇ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਕਿਹਾ ਕਿ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲਏ ਗਏ ਇਤਿਹਾਸਕ ਫੈਸਲਿਆਂ ਦੀ ਹਰ ਵਰਗ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਮੌਕੇ ਉਹਨਾਂ ਦੇ ਨਾਲ ਕਮਿਸ਼ਨ ਦੇ ਮੈਂਬਰ ਡਾਕਟਰ ਸੁਭਾਸ਼ ਥੋਬਾ ਵਿੱਚ ਮੌਜ਼ੂਦ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …