Friday, July 24, 2026

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ

ਅੰਮ੍ਰਿਤਸਰ, 22 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਪੁਰਬ ਦੇ ਸਬੰਧ ’ਚ ਗੁਰਦੁਆਰਾ ਸਾਹਿਬ ’ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਆਈ ਸੰਗਤ ਨੂੰ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ।
               ਇਸ ਪਵਿੱਤਰ ਦਿਹਾੜੇ ’ਤੇ ਜਾਰੀ ਆਪਣੇ ਸੰਦੇਸ਼ ’ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਦੇਸ਼-ਵਿਦੇਸ਼ ’ਚ ਵੱਸਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
              ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ।ਉਨ੍ਹਾਂ ਨੇ ਸਮੂਹ ਜਗਤ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਫ਼ਲਸਫ਼ੇ ਅਤੇ ਜੀਵਨ ਤੋਂ ਸਿੱਖਿਆ ਲੈਣ ਲਈ ਕਿਹਾ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਸਥਾਪਨਾ ਕੀਤੀ, ਜੋ ਸਭ ਤੋਂ ਪਹਿਲਾਂ ‘ਰਾਮਦਾਸਪੁਰ’ ਨਾਮ ਨਾਲ ਜਾਣੀ ਜਾਂਦੀ ਸੀ।ਇਸ ਪਵਿੱਤਰ ਦਿਹਾੜੇ ’ਤੇ ਸਕੂਲ ਦੇ ਵਿਦਿਆਰਥੀਆਂ ਦੁਆਰਾ ‘ਧੰਨ-ਧੰਨ ਰਾਮਦਾਸ ਗੁਰੂ’, ‘ਗੁਰੂ ਰਾਮਦਾਸ ਰਾਖੋ ਸਰਣਾਈ’ ਅਤੇ ‘ਬੈਠਾ ਸੋਢੀ ਪਾਤਸ਼ਾਹ’ ਸ਼ਬਦ ਗਾਇਨ ਕਰਕੇ ਪੂਰੇ ਮਾਹੌਲ ਨੂੰ ਗੁਰੂ ਸ਼ਬਦ ’ਚ ਲੀਨ ਕੀਤਾ।ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
              ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਅਤੇ ਸਿੱਖ ਇਤਿਹਾਸਕਾਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਇਕੱਤਰ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।ਕੌਂਸਲ ਦੇ ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਫਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਪਿ੍ਰੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਪਿ੍ਰੰਸੀਪਲ ਏ.ਐਸ ਗਿੱਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਨਾਨਕ ਸਿੰਘ, ਅੰਡਰ ਸੈਕਟਰੀ ਡੀ.ਐਸ ਰਟੌਲ ਅਤੇ ਕਾਲਜ ਸਟਾਫ਼ ਤੇ ਵਿਦਿਆਰਥੀ, ਵਿਦਿਆਰਥਣਾਂ ਵੀ ਮੌਜ਼ੂਦ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …