ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨਾਂ ਤੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਦੌਰਾਨ ਅਵੱਲ ਆਉਣ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਸਨਮਾਨਤ ਕੀਤਾ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਜੇਤੂ ਬੱਚਿਆਂ ਨੂੰ ਸਨਮਾਨ ਚਿੰਨ੍ਹ, ਸਨਮਾਨ ਪੱਤਰ ਦੇ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੌਂਸਲਾ ਅਫ਼ਜਾਈ ਕੀਤੀ।ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਸਮੇਂ ਸਕੂਲੀ ਬੱਚਿਆਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਹੈ।ਇਨ੍ਹਾਂ ਮੁਕਾਬਲਿਆਂ ਸਮੇਂ ਕਵੀਸ਼ਰੀ, ਕਵਿਤਾ, ਪੇਂਟਿੰਗ, ਧਾਰਮਿਕ ਲੈਕਚਰ, ਕੁਇਜ਼ ਆਦਿ ਵਿਚ ਬੱਚਿਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਈ ਹੈ।ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅਤੇ ਨੌਜੁਆਨਾਂ ਅੰਦਰ ਗੁਰੂ ਸਾਹਿਬ ਜੀ ਦੇ ਜੀਵਨ ਫਲਸਫੇ ਪ੍ਰਤੀ ਚਾਅ ਪੈਦਾ ਕਰਦੇ ਹਨ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਬਘੇਲ ਸਿੰਘ, ਨਰਿੰਦਰ ਸਿੰਘ, ਰਿਸਰਚ ਸਕਾਲਰ ਬੀਬੀ ਰਣਜੀਤ ਸਿੰਘ, ਬੀਬੀ ਹਰਪ੍ਰੀਤ ਕੌਰ, ਬੀਬੀ ਸਿਮਰਨਜੀਤ ਕੌਰ, ਬੀਬੀ ਕਿਰਨਦੀਪ ਕੌਰ, ਬੀਬੀ ਗੁਰਮੀਤ ਕੌਰ, ਰਾਜਵਿੰਦਰ ਸਿੰਘ ਜੋਗਾ, ਅਰਮਨ ਸਿੰਘ ਆਦਿ ਮੌਜੂਦ ਸਨ।
Check Also
ਸ਼ੋਮਣੀ ਕਮੇਟੀ ਦੇ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਏ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ …