Thursday, March 26, 2026

ਜ਼ਿਲ੍ਹੇ ਵਿੱਚ ਸਬ-ਡਵੀਜ਼ਨ ਪੱਧਰ ‘ਤੇ 28 ਤੇ 29 ਅਕਤੂਬਰ ਨੂੰ ਲੱਗਣਗੇ ਸੁਵਿਧਾ ਕੈਂਪ- ਏ.ਡੀ.ਸੀ (ਜ)

ਪਠਾਨਕੋਟ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਆਮ ਜਨਤਾ ਤੱਕ ਪਹੁੰਚਾਉਣ ਅਤੇ ਇੰਨ੍ਹਾਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪਠਾਨਕੋਟ ਵਿੱਚ ਸਬ-ਡਵੀਜ਼ਨ ਪੱਧਰ ’ਤੇ 28 ਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਸੰਦੀਪ ਸਿੰਘ ਗੜ੍ਹਾ ਨੇ ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਅਰਵਿੰਦ ਵਰਮਾ ਜ਼ਿਲ੍ਹਾ ਮਾਲ ਅਫ਼ਸਰ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ, ਰਾਜ ਕੁਮਾਰ ਨਾਇਬ ਤਹਿਸੀਲਦਾਰ ਪਠਾਨਕੋਟ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
                    ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਅੰਦਰ ਸਬ ਡਵੀਜ਼ਨ ਪੱਧਰ ‘ਤੇ ਸੁਵਿਧਾ ਕੈਂਪ 28 ਤੇ 29 ਅਕਤੂਬਰ ਨੂੰ ਧਾਰਕਲਾਂ, ਭੋਆ ਅਤੇ ਪਠਾਨਕੋਟ ਵਿਖੇ ਲੱਗਣਗੇ।ਇਨਾਂ ਸੁਵਿਧਾ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਦਿਵਿਆਂਗ ਆਦਿ), ਪੀ.ਐਮ.ਏ.ਵਾਈ ਤਹਿਤ ਘਰ ਦੀ ਸਥਿਤੀ (ਕੱਚਾ/ਪੱਕਾ), ਬਿਜਲੀ ਕੁਨੈਕਸ਼ਨ, ਘਰਾਂ ਵਿਚ ਪਖਾਨਾ, ਐਲ.ਪੀ.ਜੀ ਗੈਸ ਕੁਨੈਕਸ਼ਨ, ਸਰਬਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ/ਬੀ.ਸੀ ਕਾਰਪੋਰੇਸ਼ਨਾਂ/ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲਾਂ ਦੇ ਕੇਸ, ਮਨਰੇਗਾ ਜੌਬ ਕਾਰਡ, 2 ਕਿਲੋਵਾਟ ਤੱਕ ਦੇ ਬਿਜਲੀ ਬਕਾਏ ਦੇ ਮੁਆਫ਼ੀ ਅਤੇ ਪੈਂਡਿੰਗ ਸੀ.ਐਲ.ਯੂ ਕੇਸਾਂ ਅਤੇ ਨਕਸ਼ਿਆਂ ਆਦਿ ਸਬੰਧੀ ਲਾਭਪਾਤਰੀਆਂ ਦੇ ਫਾਰਮ ਭਰੇ ਜਾਣਗੇ।ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਸੁਵਿਧਾ ਕੈਂਪ ਨੂੰ ਸਫ਼ਲ ਬਣਾਉਣ ਲਈ ਵਲੰਟੀਅਰਾਂ ਦੀ ਚੋਣ ਕਰਕੇ ਪਹਿਲਾਂ ਤੋਂ ਟ੍ਰੇਨਿੰਗ ਦੇ ਦਿੱਤੀ ਜਾਵੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …