ਪਠਾਨਕੋਟ, 23 ਅਕਤੂਬਰ (ਪੰਜਾਨ ਪੋਸਟ ਬਿਊਰੋ) – ਚੋਣ ਦਫਤਰ ਪਠਾਨਕੋਟ ਵਲੋਂ ਏ.ਬੀ ਕਾਲਜ ਪਠਾਨਕੋਟ ਵਿਖੇ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ
ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।ਸਮਾਰੋਹ ਦੀ ਪ੍ਰਧਾਨਗੀ ਗੁਰਪ੍ਰੀਤ ਸਿੰਘ ਸਹਾਇਕ ਨੋਡਲ ਅਫਸਰ ਕਮ ਮੰਡਲ ਭੂਮੀ ਰੱਖਿਆ ਅਫਸਰ ਨੇ ਕੀਤੀ।ਸ਼ਮਸ਼ੇਰ ਸਿੰਘ ਸਵੀਪ ਕਮੇਟੀ ਇੰਚਾਰਜ਼ ਵਿਧਾਨ ਸਭਾ ਹਲਕਾ 003-ਪਠਾਨਕੋਟ, ਵਿਨੋਦ ਕੁਮਾਰ ਸਵੀਪ ਇੰਚਾਰਜ਼, ਅਮਿਤ ਡੋਗਰਾ, ਅੰਕੁਸ਼ ਮਹਾਜਨ, ਸੰਜੀਵ ਕੁਮਾਰ, ਰਵੀ ਕਾਂਤ ਆਦਿ ਹਾਜ਼ਰ ਸਨ।
ਗੁਰਪ੍ਰੀਤ ਸਿੰਘ ਨੋਡਲ ਅਫ਼ਸਰ ਨੇ ਦੱਸਿਆ ਕਿ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਰੰਗੋਲੀ, ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਹਨ।ਸਵੀਪ ਪ੍ਰੋਗਰਾਮ ਤਹਿਤ 18 ਸਾਲ ਦੇ ਹੋ ਚੁੱਕੇ ਨੌਜਵਾਨਾਂ ਨੂੰ ਵੋਟਾਂ ਪਾਉਣ ਅਤੇ 18 ਸਾਲ ਉਮਰ ਦੇ ਹੋਣ ਵਾਲੇ ਨੌਜਵਾਨਾਂ ਨੂੰ ਵੋਟ ਬਣਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਜ਼ਰੂਰ ਬਣਵਾਉਣ ਦੀ ਅਪੀਲ ਕੀਤੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media