ਨਵਾਂਸ਼ਹਿਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਰਾਜ ਕੁਮਾਰ ਨੇ ਬਤੌਰ ਬਲਾਕ ਖੇਤੀਬਾੜੀ ਅਫਸਰ
ਨਵਾਂਸ਼ਹਿਰ ਦਾ ਚਾਰਜ਼ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਜ਼ਿਲ੍ਹੇ ਵਿਚ ਬਤੌਰ ਖੇਤੀਬਾੜੀ ਵਿਕਾਸ ਅਫਸਰ (ਤਕਨੀਕੀ, ਇੰਨਫੋਰਸਮੈਂਟ ਅਤੇ ਬੀਜ) ਪੋਸਟਾਂ ‘ਤੇ ਕੰਮ ਕਰ ਚੁੱਕੇ ਹਨ।ਉਹਨਾਂ ਦੱਸਿਆ ਕਿ ਕਿਸਾਨ ਸਿਖਲਾਈ ਕੈਂਪਾਂ ਅਤੇ ਹੋਰ ਟ੍ਰੇਨਿੰਗ ਪ੍ਰੋਗਰਾਮਾਂ ਰਾਹੀਂ ਕਿਸਾਨਾਂ ਨੂੰ ਖੇਤੀਬਾੜੀ ਸੰਬੰਧੀ ਤਕਨੀਕੀ ਜਾਣਕਾਰੀ ਦੇਣਾ, ਉਹਨਾਂ ਦਾ ਮੁੱਖ ਮੰਤਵ ਹੋਵੇਗਾ।ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿਆਰੀ ਕਿਸਮ ਦੇ ਬੀਜ਼, ਕੀੜੇਮਾਰ ਦਵਾਈਆਂ ਅਤੇ ਖਾਦਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਉਹਨਾਂ ਦੇ ਨਾਲ ਡਾ. ਸੁਸ਼ੀਲ ਕੁਮਾਰ, ਜ਼ਿਲ੍ਹਾ ਸਿਖਲਾਈ ਅਫਸਰ, ਡਾ. ਹਰਪਿੰਦਰ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ, ਡਾ. ਕੁਲਦੀਪ ਸਿੰਘ ਏ.ਡੀ.ਓ (ਟੀ.ਏ) ਅਤੇ ਬਲਾਕ ਨਵਾਂਸ਼ਹਿਰ ਦਾ ਸਟਾਫ ਮੌਜ਼ੂਦ ਸੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media