ਨਵਾਂਸ਼ਹਿਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਛੋਟੇ ਭਰਾ
ਸਵਰਗੀ ਕੁਲਬੀਰ ਸਿੰਘ, ਜਿਹੜੇ ਕਿ ਖ਼ੁਦ ਵੀ ਸੁਤੰਤਰਤਾ ਸੈਨਾਨੀ ਸਨ, ਦੀ ਪੋਤਰੀ ਅਨੁਸ਼ ਪ੍ਰਿਆ ਨੂੰ ਸੁਤੰਤਰਤਾ ਸੈਨਾਨੀ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ।ਅਨੁਸ਼ ਪ੍ਰਿਆ ਸ਼ਹੀਦ ਭਗਤ ਸਿੰਘ ਦੇ ਭਤੀਜੇ ਸਵਰਗੀ ਅਭੈ ਸਿੰਘ ਸੰਧੂ ਦੀ ਬੇਟੀ ਹੈ, ਜਿਨ੍ਹਾਂ ਦਾ ਬੀਤੇ ਮਈ ਮਹੀਨੇ ਦਿਹਾਂਤ ਹੋ ਗਿਆ ਸੀ।ਡਿਪਟੀ ਕਮਿਸ਼ਨਰ ਨੇ ਅਨੁਸ਼ ਪ੍ਰਿਆ ਅਤੇ ਉਸ ਦੀ ਮਾਤਾ ਤਜਿੰਦਰ ਕੌਰ ਦਾ ਸਨਮਾਨ ਵੀ ਕੀਤਾ।ਉਨ੍ਹਾਂ ਕਿਹਾ ਕਿ ਮਹਾਨ ਸੁਤੰਤਰਤਾ ਸੈਨਾਨੀਆਂ ਦਾ ਅਸੀਂ ਦੇਣ ਨਹੀਂ ਦੇ ਸਕਦੇ, ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ।ਉਨ੍ਹਾਂ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਮਾਣ-ਸਨਮਾਨ ਦੇਣਾ ਅਤੇ ਉਨ੍ਹਾਂ ਦੇ ਹਰੇਕ ਦੁੱਖ-ਸੁੱਖ ਵਿਚ ਸ਼ਰੀਕ ਹੋਣਾ ਸਾਡਾ ਫਰਜ਼ ਹੈ।
ਤਜਿੰਦਰ ਕੌਰ ਵੱਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੀਵਨ ’ਤੇ ਆਧਾਰਿਤ ਪੁਸਤਕ ਵੀ ਭੇਟ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਜ਼ਿਲ੍ਹਾ ਮਾਲ ਅਫ਼ਸਰ ਅਜੀਤ ਪਾਲ ਸਿੰਘ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media