ਨਵਾਂਸ਼ਹਿਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ
ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੈਰਾ ਲੀਗਲ ਵਲੰਟੀਅਰਾਂ ਅਤੇ ਰਾਇਤ ਬਾਹਰਾ ਕਾਲਜ, ਰੈਲਮਾਜਰਾ ਦੇ ਲਾਅ ਵਿਦਿਆਰਥੀਆਂ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਤੋਂ ਆਈ ਮੋਬਾਇਲ ਵੈਨ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਨਾਲਸਾ ਦੀਆਂ ਸਕੀਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਏ ਗਏ।ਇਸ ਦੌਰਾਨ ਆਮ ਲੋਕਾਂ ਨੂੰ ਨਾਲਸਾ ਦੀਆਂ ਸਕੀਮਾਂ, ਮੁਫ਼ਤ ਕਾਨੂੰਨੀ ਸਹਾਇਤਾ ਅਤੇ ਟੋਲ ਫਰੀ ਨੰਬਰ 1968 ਬਾਰੇ ਜਾਗਰੂਕ ਕੀਤਾ ਗਿਆ।ਜਨਤਾ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦੇ ਢੰਗ, ਇਸ ਦੇ ਹੱਕਦਾਰਾਂ, ਪੀੜਤ ਮੁਆਵਜ਼ਾ, ਸਮਝੌਤਾ ਕੇਂਦਰ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
ਇਸੇ ਤਰ੍ਹਾਂ 11 ਦਸੰਬਰ 2021 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਦੇ ਫਾਇਦੇ ਅਤੇ ਇਸ ਲੋਕ ਅਦਾਲਤ ਵਿਚ ਕੇਸ ਲਗਾਉਣ ਦੇ ਢੰਗ ਬਾਰੇ ਵੀ ਦੱਸਿਆ ਗਿਆ।ਜੂਨੀਅਰ ਸਹਾਇਕ ਤਵਿੰਦਰ ਸਿੰਘ, ਆਫਿਸ ਕੋਆਰਡੀਨੇਟਰ ਰੋਹਿਤ ਜਾਂਗੜਾ, ਪੈਰਾ ਲੀਗਲ ਵਲੰਟੀਅਰ ਸਾਗਰ ਘਈ, ਨਿਰਮਲ ਸਿੰਘ, ਕੁਲਦੀਪ ਸਿੰਘ, ਲਾਅ ਸਟੂਡੈਂਟ ਮੋਨਿਕਾ, ਅਮੁਲ ਸੋਨੀ, ਪਵਨਦੀਪ ਕੌਰ, ਬਲਜੀਤ ਕੌਰ, ਰੀਨੂੰ ਧੰਜਲ, ਪਰਮਪ੍ਰੀਤ, ਸੁਖਪ੍ਰੀਤ ਕੌਰ, ਕੁਨਾਲ ਸ਼ਰਮਾ, ਅੰਜਿਲਾ ਗੁਰੂ, ਕਾਜ਼ਲ, ਕੰਚਨ ਅਤੇ ਸੁਨੈਨਾ ਸੋਨੀ ਨੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media