ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸੇਵਾ ਮੁਕਤ ਕਰਮਚਾਰੀਆਂ ਦਾ ਇੱਕ ਜਥਾ ਸ੍ਰੀ ਅੰਮ੍ਰਿਤਸਰ ਤੋਂ ਸਿੰਘੂ ਬਾਰਡਰ ਲਈ
ਰਵਾਨਾ ਹੋਇਆ।ਜਥੇ ਦੀ ਅਗਵਾਈ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ( ਰਜਿ) ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਕੀਤੀ।ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਅਰਦਾਸ ਕਰਨ ਉਪਰੰਤ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਜੋਗਿੰਦਰ ਸਿੰਘ ਅਦਲੀਵਾਲ ਸਾਬਕਾ ਸਕੱਤਰ ਸ਼੍ਰੋਮਣੀ ਗੁ: ਪ੍ਰ: ਕਮੇਟੀ ਨੇ ਕਿਹਾ ਕਿ ਉਹ ਦਿੱਲੀ ਪਹੁੰਚ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਨੂੰਨਾਂ ਵਿਰੁੱਧ ਲਗਭਗ ਇੱਕ ਸਾਲ ਤੋਂ ਵਿੱਢੇ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਉਣਗੇ।ਉਨਾਂ ਕਿਹਾ ਕਿ ਇਹ ਸੰਘਰਸ਼ ਕੇਵਲ ਕਿਸਾਨਾਂ ਦਾ ਨਹੀਂ ਬਲਕਿ ਸਮਾਜ ਦੇ ਹਰ ਵਰਗ, ਕਿੱਤੇ ਅਤੇ ਖਿੱਤੇ ਦੀ ਹੋਂਦ ਬਚਾਉਣ ਲਈ ਲੜਿਆ ਜਾ ਰਿਹਾ ਹੈ, ਜੋ ਨਾ ਕੇਵਲ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਬਣ ਚੁਕਿਆ ਹੈ।ਉਹਨਾ ਕਿਹਾ ਕਿ ਆਰ.ਐਸ.ਐਸ ਦੇ ਇਸ਼ਾਰਿਆਂ ‘ਤੇ ਨੱਚਣ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਕਿਸਾਨੀ ਨੂੰ ਖਤਮ ਕਰਨ ਦਾ ਤਹੱਈਆ ਤਾਂ ਕਰੀ ਬੈਠੀ ਹੈ, ਪਰ ਇਹ ਨਹੀਂ ਸਮਝਦੀ ਕਿ ਅਜਿਹਾ ਕਰਕੇ ਓਸੇ ਟਹਿਣੀ ਨੂੰ ਕੱਟ ਰਹੀ ਹੈ, ਜਿਸ ਉੱਪਰ ਆਪ ਬੈਠੀ ਹੋਈ ਹੈ।ਉਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਜੇ ਕਿਸਾਨ ਹਵਾਲੇ ਵਾਲੇ ਖੇਤੀ ਕਨੂੰਨਾਂ ਨੂੰ ਕਿਸਾਨ ਮਾਰੂ ਦੱਸਦੇ ਨੇ ਤਾਂ ਇਹਨਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਸੰਤੁਸ਼ਟ ਕੀਤਾ ਜਾਵੇ ।
ਇਸ ਜਥੇ ਵਿੱਚ ਗੁਰਦਰਸ਼ਨ ਸਿੰਘ, ਪਰਮਿੰਦਰ ਸਿੰਘ ਤਖਤੂ ਚੱਕ, ਪਰਵਿੰਦਰ ਸਿੰਘ ਡੰਡੀ, ਸੁਰਿੰਦਰਪਾਲ ਸਿੰਘ, ਕਰਨਜੀਤ ਸਿੰਘ, ਜਸਵੰਤ ਸਿੰਘ, ਇੰਦਰਜੀਤ ਸਿੰਘ, ਗੁਰਚਰਨ ਸਿੰਘ, ਕੁਲਵੰਤ ਸਿੰਘ ਤੇ ਦਲੀਪ ਸਿੰਘ ਆਦਿ ਸ਼ਾਮਲ ਹਨ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media