Thursday, October 15, 2026

ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ ਦਾ ਸਨਮਾਨ

ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਲਾਕੇ ਦੀ ਸੰਗਤ ਨੇ ਸ਼਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸੁਨਾਮ ਤੋਂ ਟਿਕਟ ਮਿਲਣ ‘ਤੇ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ।ਬਲਦੇਵ ਸਿੰਘ ਮਾਨ ਨੇ ਇਸ ਸਮੇਂ ਕਿਹਾ ਕਿ ਉਹ ਇਸ ਮਾਣ-ਸਤਿਕਾਰ ਲਈ ਸਭ ਦੇ ਤਹਿ ਦਿਲੋਂ ਧੰਨਵਾਦੀ ਹਨ।
                         ਇਸ ਮੌਕੇ ਜਥੇਦਾਰ ਉਦੈ ਸਿੰਘ, ਲੌਂਗੋਵਾਲ ਕਾਕਾ ਨਵਇੰਦਰਪ੍ਰੀਤ ਸਿੰਘ, ਡਾ. ਮਾਲਵਿੰਦਰ ਸਿੰਘ ਮਾਲੀ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕੇ ਦੀਆਂ ਸੰਗਤਾਂ ਵੀ ਮੌਜ਼ੂਦ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …