ਅੰਮ੍ਰਿਤਸਰ, 24 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕੋਵਿਡ-19 ਤੋਂ ਬਚਾਅ ਲਈ ਸਰਕਾਰ ਵਲੋਂ ਸ਼ੁਰੂ ਕੀਤੀ ਟੀਕਾਕਰਨ ਮੁਹਿੰਮ ’ਚ
ਯੋਗਦਾਨ ਕਰਦੇ ਹੋਏ ਬੀਤੇ ਦਿਨੀਂ ਟੀਕਾਕਰਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਨੇ ਕਿਹਾ ਕਿ ਇਸ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਅਤੇ ਰੋਕਥਾਮ ਲਈ ਟੀਕਾਕਰਨ ਬੇਹੱਦ ਜ਼ਰੂਰੀ ਹੈ।ਟੀਕਾ ਲਗਵਾਉਣ ਤੋਂ ਬਾਅਦ ਵੀ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰਨ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ।ਇਸ ਮੁਹਿੰਮ ਦੌਰਾਨ ਕਮਿਊਨਟੀ ਹੈਲਥ ਅਫ਼ਸਰ ਮੈਡਮ ਰਾਜਵਿੰਦਰ ਕੌਰ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਇਸ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਵੈਕਸੀਨੇਸ਼ਨ ਲਗਾਈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media