Monday, December 23, 2024

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟ੍ਰਿਕ ਟਨ ਤੋਂ ਪਾਰ

ਹੁਣ ਤੱਕ ਖ਼ਰੀਦ ਕੇਂਦਰਾਂ ‘ਚ ਪਹੁੰਚੇ ਸਾਰੇ 214469 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਨਵਾਂਸ਼ਹਿਰ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਪੁੱਜੇ ਸਾਰੇ 214469 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
               ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਅਤੇ ਹੁਣ ਤੱਕ ਪਨਗ੍ਰੇਨ ਵੱਲੋਂ 78254 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 57782 ਮੀਟ੍ਰਿਕ ਟਨ, ਪਨਸਪ ਵੱਲੋਂ 57132 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 15901 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 4285 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 1115 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 381.35 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ, ਜੋ ਕਿ 48 ਘੰਟਿਆਂ ਦੇ ਹਿਸਾਬ ਨਾਲ 103 ਫੀਸਦੀ ਹੈ।
                   ਉਨ੍ਹਾਂ ਦੱਸਿਆ ਕਿ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਹੁਣ ਤੱਕ 171585 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜਿਹੜੀ ਕਿ 72 ਘੰਟੇ ਦੇ ਹਿਸਾਬ ਨਾਲ 99 ਫੀਸਦੀ ਬਣਦੀ ਹੈ।ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਮਾਮਲੇ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸੂਬੇ ਦੇ ਮੋਹਰੀ ਜ਼ਿਲ੍ਹਿਆਂ ਵਿਚ ਸ਼ਾਮਲ ਹੈ।ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਸੁਚੱਜੀ ਖ਼ਰੀਦ ਲਈ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ।ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇਗੀ ਉਥੇ ਜ਼ਮੀਨ ਦੀ ਉਪਜਾਊੂ ਸ਼ਕਤੀ ਵੀ ਬਰਕਰਾਰ ਰਹੇਗੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …