Monday, December 23, 2024

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ 26 ਅਕਤੂਬਰ ਨੂੰ – ਡਾ. ਹਰਤਰਨਪਾਲ ਸਿੰਘ

ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਹਰੇਕ ਲਾਭਪਾਤਰੀ ਨੁੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਮਿਲਣਾ ਚਾਹੀਦਾ ਹੈ।ਇਸ ਉਦੇਸ ਨਾਲ ਮਾਨਯੋਗ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਜੀ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਪਠਾਨਕੋਟ ਵਲੋ 26 ਅਕਤੂਬਰ ਨੂੰ ਆਡੀਟੋਰੀਅਮ ਸੈਲੀ ਰੋਡ ਪਠਾਨਕੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਨੇ ਦੱਸਿਆ ਕਿ ਇਸ ਕੈਂਪ ਦੋਰਾਨ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਜਾਗਰੁਕ ਕੀਤਾ ਜਾਵੇਗਾ।
              ਉਨ੍ਹਾਂ ਦੱਸਿਆ ਕਿ ਕਿਸਾਨ ਸਿਖਲਾਈ ਕੈਂਪ ਵਿੱਚ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਮੁੱਖ ਮਹਿਮਾਨ ਵਜੋਂ ਅਤੇ ਡਾ. ਬਲਦੇਵ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਨਪੁਟਸ) ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਉਨ੍ਹਾਂ ਦੱਸਿਆ ਕਿ ਕੈਂਪ ਦੀ ਪ੍ਰਧਾਨਗੀ ਮਾਨਯੋਗ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਕਮ ਚੇਅਰਮੈਨ (ਆਤਮਾ) ਪਠਾਨਕੋਟ ਕਰਨਗੇ ।
                 ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਵਿੱਚ ਹਾਜ਼ਰ ਹੋ ਕੇ ਹਾੜੀ ਦੀਆਂ ਫਸਲਾਂ ਦੀ ਦੇਖ-ਭਾਲ ਅਤੇ ਖੇਤੀ ਕਰਨ ਬਾਰੇ ਵਿਸ਼ੇਸ਼ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …