Monday, December 23, 2024

ਵਿਦਿਆਰਥੀ ਸੁਖਦੀਪ ਸਿੰਘ ਦਾ ਜ਼ਿਲ੍ਹਾ ਪੱਧਰੀ ਰੋਲਰ ਸਕੇਟਿੰਗ ਮੁਕਾਬਲਿਆਂ ‘ਚ ਪਹਿਲਾ ਸਥਾਨ

ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸਕੂਲ ਹਰ ਪੱਖੋਂ ਸਮਾਰਟ ਹੋ ਰਹੇ ਹਨ ਅਤੇ ਲਗਾਤਾਰ ਤਰੱਕੀ ਕਰ ਰਹੇ ਹਨ।ਇਸੇ ਤਹਿਤ ਜਿਲ੍ਹਾ ਪੱਧਰੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਸਕੇਟਿੰਗ ਮੁਕਾਬਲਿਆਂ ਦੌਰਾਨ ਵੱਖ-ਵੱਖ ਟੀਮਾਂ ਨੇ ਭਾਗ ਲਿਆ।ਜਿਸ ਵਿਚ ਸਰਕਾਰੀ ਹਾਈ ਸਮਾਰਟ ਸਕੂਲ ਕਿਲ੍ਹਾ ਭਰੀਆਂ ਦੇ ਸੁਖਦੀਪ ਸਿੰਘ ਪੁੱਤਰ ਸਿਕੰਦਰ ਸਿੰਘ ਜਮਾਤ ਅੱਠਵੀਂ ਨੇ ਸੰਗਰੂਰ ਟੀਮ ਵਲੋਂ ਅੰਡਰ (14) ਤਹਿਤ ਕਰਵਾਏ 500, 1000 ਅਤੇ 1500 ਮੀਟਰ ਸਕੇਟਿੰਗ ਮੁਕਾਬਲਿਆਂ ਵਿੱਚ ਹਿੱਸਾ ਲਿਆ।ਸੁਖਦੀਪ ਸਿੰਘ ਨੇ ਮੁਕਾਬਲਿਆਂ ਵਿੱਚ ਤਿੰਨ ਗੋਲਡ ਮੈਡਲ ਜਿੱਤ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ।ਜਿਕਰਯੋਗ ਹੈ ਕਿ ਸਕੂਲ ਦੇ ਡੀ.ਪੀ.ਆਈ ਅਧਿਆਪਕ ਦਵਿੰਦਰ ਸਿੰਘ ਦੀ ਅਣਥੱਕ ਮਿਹਨਤ ਸਦਕਾ ਵਿਦਿਆਰਥੀ ਖੇਡਾਂ ਵਿੱਚ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ।
                ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਪੰਕਜ਼ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀ ਦੀ ਹੌਸਲਾ ਅਫਜ਼ਾਈ ਕੀਤੀ ਗਈ ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …