ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਪਿੰਡੀ ਕੇਹਰ ਸਿੰਘ ਵਾਲਾ ਵਿਖੇ ਆਸਰਾ ਫਾਊਂਡੇਸ਼ਨ ਬਰੇਟਾ ਦੇ ਸਹਿਯੋਗ ਅਤੇ ਸਮੁੱਚੇ ਮੰਡੀ ਨਿਵਾਸੀਆਂ ਦੇ
ਯਤਨਾਂ ਸਦਕਾ 31 ਅਕਤੂਬਰ ਨੂੰ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਪਹਿਲਾ ਖੂਨਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।ਪਿੰਡ ਦੇ ਸਰਪੰਚ ਜਗਦੇਵ ਸਿੰਘ ਬਹਿਣੀਵਾਲ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਖ਼ੂਨ ਦੀ ਜ਼ਰੂਰਤ ਨੂੰ ਦੇਖਦਿਆਂ ਇਹ ਕੈਂਪ ਲਗਾਇਆ ਜਾ ਰਿਹਾ ਹੈ।ਸਰਪੰਚ ਬਹਿਣੀਵਾਲ ਨੇ ਇਲਾਕਾ ਵਾਸੀਆਂ ਨੂੰ ਇਸ ਕੈਂਪ ਵਿੱਚ ਵੱਡੀ ਗਿਣਤੀ ‘ਚ ਪਹੁੰਚ ਕੇ ਖ਼ੂਨਦਾਨ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸਤਪਾਲ ਸਿੰਘ ਔਜਲਾ, ਚਰਨਜੀਤ ਸਿੰਘ ਧਾਲੀਵਾਲ, ਚਰਨਜੀਤ ਸਿੰਘ ਢਿੱਲੋਂ, ਗੁਰਸੇਵਕ ਸਿੰਘ ਧਾਲੀਵਾਲ ਤੇ ਬਲਕਾਰ ਸਿੰਘ ਲਾਡੀ ਆਦਿ ਹਾਜ਼ਰ ਸਨ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media