Monday, December 23, 2024

ਬਰਗਾੜੀ ਮੋਰਚੇ ਸਬੰਧੀ 111ਵੇਂ ਜਥੇ ਨੇ ਦਿੱਤੀ ਗ੍ਰਿਫਤਾਰੀ

ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਾਲ 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੁਰਾ ਗੋਲੀ ਕਾਂਡ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਦੁਬਾਰਾ ਸ਼ੁਰੂ ਹੋ ਚੁੱਕਿਆ ਹੈ।ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ‘ਚ ਚੱਲ ਰਿਹਾ ਹੈ।ਅੱਜ ਜਿਲ੍ਹਾ ਮਲੇਰਕੋਟਲਾ, ਹੁਸ਼ਿਆਰਪੁਰ, ਕਪੂਰਥਲਾ ਤੇ ਅੰਮ੍ਰਿਤਸਰ ਦੇ 24 ਸਿੰਘਾਂ ਨੇ ਗ੍ਰਿਫਤਾਰੀ ਦਿੱਤੀ।ਜਿਨ੍ਹਾਂ ਵਿੱਚ ਗੁਰਮੁੱਖ ਸਿੰਘ, ਬਲਵੀਰ ਸਿੰਘ, ਕਵਲਜੀਤ ਸਿੰਘ, ਪਰਮਿੰਦਰ ਸਿੰਘ, ਤੇਜਾ ਸਿੰਘ, ਹਰਮਿੰਦਰ ਸਿੰਘ, ਗੁਰਜੀਤ ਸਿੰਘ ਨੰਬਰਦਾਰ, ਨਿਗਾਹੀਆ ਸਿੰਘ, ਜਸਵੀਰ ਸਿੰਘ, ਮਲਕੀਤ ਸਿੰਘ, ਦਰਸ਼ਨ ਸਿੰਘ, ਕਰਨੈਲ ਸਿੰਘ ਸੈਦੋਵਾਲ, ਸਰਨਪ੍ਰੀਤ ਸਿੰਘ, ਰੂਬਲਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਦਲਜੀਤ ਸਿੰਘ, ਸਤਨਾਮ ਸਿੰਘ, ਰਾਜਵਿੰਦਰ ਸਿੰਘ, ਸੁਖਵਿੰਦਰ ਸਿੰਘ, ਹਿੰਮਤ ਸਿੰਘ, ਨਿਸ਼ਾਨ ਸਿੰਘ ਤੇ ਗੁਰਸ਼ਰਨ ਸਿੰਘ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।ਜਥੇ ਨੂੰ ਰਵਾਨਾ ਕਰਦੇ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਇੰਟਰਨੈਸ਼ਨਲ ਸਿੱਖ ਲੀਡਰ ਸਿਮਰਨਜੀਤ ਸਿੰਘ ਮਾਨ, ਮੋਰਚੇ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਰਨਲ ਸਕੱਤਰ, ਗੁਰਜੰਟ ਸਿੰਘ ਕੱਟੂ ਸਪੈਸ਼ਲ ਸਕੱਤਰ, ਪ੍ਰੋ. ਮਹਿੰਦਰਪਾਲ ਸਿੰਘ ਜਰਨਲ ਸਕੱਤਰ, ਹਰਪਾਲ ਸਿੰਘ ਬਲੇਰ ਜਰਨਲ ਸਕੱਤਰ, ਗੁਰਸੇਵਕ ਸਿੰਘ ਜਵਾਹਰਕੇ ਜਰਨਲ ਸਕੱਤਰ, ਹਰਭਜਨ ਸਿੰਘ ਕਸ਼ਮੀਰੀ, ਬਹਾਦਰ ਸਿੰਘ ਭਸੋੜ, ਜਤਿੰਦਰ ਸਿੰਘ ਥਿੰਦ, ਪ੍ਰਗਟ ਸਿੰਘ ਮਖੂ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ ਕਿਸਾਨ ਯੂਨੀਅਨ (ਅੰਮ੍ਰਿਤਸਰ) ਗੁਰਚਰਨ ਸਿੰਘ ਭੁੱਲਰ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ, ਪਰਮਿੰਦਰ ਸਿੰਘ ਬਾਲਿਆਂਵਾਲੀ ਜਿਲ੍ਹਾ ਪ੍ਰਧਾਨ ਬਠਿੰਡਾ, ਸਰਬਜੀਤ ਕੌਰ ਵਿਰਕ, ਲਖਵਿੰਦਰ ਕੌਰ, ਗੁਰਲਾਲ ਸਿੰਘ ਦਬੜੀਖਾਨਾ, ਜਗਤਾਰ ਸਿੰਘ ਮਾਸਟਰ ਦਬੜੀਖਾਨਾ, ਇਕਬਾਲ ਸਿੰਘ ਸੰਧੂ ਬਰਗਾੜੀ, ਇੰਦਰਜੀਤ ਸਿੰਘ ਬਰਗਾੜੀ, ਗੁਰਭਿੰਦਰ ਸਿੰਘ ਬਰਗਾੜੀ, ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ, ਭੋਲਾ ਸਿੰਘ ਖਾਲਸਾ ਅਤੇ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ ਅਤੇ ਸਟੇਜ਼ ਸੰਚਾਲਨ ਗੁਰਦੀਪ ਸਿੰਘ ਢੁੱਡੀ ਜਿਲ੍ਹਾ ਪ੍ਰਧਾਨ ਫਰੀਦਕੋਟ ਨੇ ਕੀਤਾ।
              ਇਸ ਸਮੇਂ ਜਥੇ: ਦਰਸ਼ਨ ਸਿੰਘ ਦਲੇਰ, ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …