Sunday, March 29, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੇ ਪੱਧਰ ’ਤੇ ਹੋਣਗੇ ਅੰਮ੍ਰਿਤ ਸੰਚਾਰ ਸਮਾਗਮ -ਬੀਬੀ ਜਗੀਰ ਕੌਰ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਉਲੀਕੇ ਜਾ ਰਹੇ ਹਨ, ਜਿਸ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਸਿੰਘ ਸਾਹਿਬਾਨ ਪੰਜ ਪਿਆਰਿਆਂ ਵਿਚ ਸ਼ਾਮਲ ਹੋ ਕੇ ਸੰਗਤਾਂ ਨੂੰ ਅੰਮ੍ਰਿਤ ਛਕਾਉਣਗੇ।
             ਉਨਾਂ ਨੇ ਦੱਸਿਆ ਕਿ 3 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕੀਤਾ ਜਾਵੇਗਾ।ਇਸ ਦਿਨ ਸ੍ਰੀ ਅਕਾਲ ਤਖ਼ਤ ਸਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ ਪੰਜ ਪਿਆਰਿਆਂ ਵਿਚ ਸ਼ਾਮਲ ਹੋਣਗੇ।ਅੰਮ੍ਰਿਤ ਅਭਿਲਾਖੀ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਸੰਗਤੀ ਰੂਪ ਵਿਚ ਸਮਾਗਮ ਵਿਚ ਸ਼ਾਮਲ ਹੋਣਗੀਆਂ।ਇਸੇ ਤਰ੍ਹਾਂ 7 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ।ਇਸੇ ਤਰ੍ਹਾਂ 11 ਨਵੰਬਰ ਨੂੰ ਸਮਾਣਾ ਵਿਖੇ, 13 ਨਵੰਬਰ ਨੂੰ ਗੁਰਦੁਆਰਾ ਰੇਰੂ ਸਾਹਿਬ ਸਾਹਨੇਵਾਲ, 14 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ 19 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ।
                 ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੀ.ਬੀ.ਐਸ.ਈ ਵੱਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕਰਨ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਸ਼ਾਵਾਂ ਸਬੰਧੀ ਅਜਿਹੀ ਵਿਤਕਰੇ ਨੂੰ ਛੱਡ ਕੇ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ਵਿਚ ਮੁੜ ਸ਼ਾਮਲ ਕੀਤਾ ਜਾਵੇ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …