ਕਪੂਰਥਲਾ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਨਗਰ ਨਿਗਮ ਕਪੂਰਥਲਾ ਵਿਖੇ ਅੱਜ 26 ਅਕਤੂਬਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।ਨਗਰ ਨਿਗਮ ਵਲੋਂ ਜਾਰੀ ਬਿਆਨ ਅਨੁਸਾਰ ਕੈਂਪ ਦੌਰਾਨ ਭੌਂਅ ਮੰਤਵ ਤਬਦੀਲੀ, ਨਕਸ਼ੇ, ਜਨਮ ਤੇ ਮੌਤ ਸਰਟੀਫਿਕੇਟ, ਮਾਲਕੀ ਤਬਦੀਲੀ ਸਬੰਧੀ, ਵਾਟਰ ਸਪਲਾਈ ਤੇ ਸੀਵਰੇਜ਼, ਪ੍ਰਧਾਨ ਮੰਤਰੀ ਆਵਾਸ ਯੋਜਨਾ ਤੇ ਹੋਰਨਾਂ ਸੇਵਾਵਾਂ ਸਬੰਧੀ ਫਾਰਮ ਭਰਵਾਏ ਜਾਣਗੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।ਕੈਂਪ ਦੌਰਾਨ ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ ਵੀ ਸ਼ਿਰਕਤ ਕਰਨਗੇ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media