Sunday, March 29, 2026

ਜਿਲ੍ਹਾ ਖਜਾਨਾ ਦਫਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ

ਸੂਬਾ ਪੱਧਰੀ ਹੜਤਾਲ 18ਵੇਂ ਦਿਨ ’ਚ ਸ਼ਾਮਲ

ਨਵਾਂਸ਼ਹਿਰ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ 08.10.2021 ਤੋਂ 31.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ ਤੇ ਆਨਲਾਈਨ ਕੰਮ ਬੰਦ ਕੀਤਾ ਗਿਆ।ਜਿਸ ਦੇ ਮੱਦੇਨਜ਼ਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਤੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ ਸਾਥੀਆਂ ਵਲੋਂ ਸੂਬਾ ਪੀ.ਐਸ.ਐਮ.ਐਸ.ਯੂ ਦੇ ਫੈਸਲੇ ਨੂੰ ਪੂਰਨ ਰੈਪ ਵਿੱਚ ਲਾਗੂ ਕਰਦੇ ਹੋਏ ਅੱਜ ਸਵੇਰੇ 12.00 ਵਜੇ ਦਫਤਰ ਜ਼ਿਲ੍ਹਾ ਖਜ਼ਾਨਾ ਅਫਸਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਇਕੱਠੇ ਹੋ ਕੇ ਸਰਕਾਰ ਖਿਲਾਫ ਰੋਜ਼ ਪ੍ਰਦਰਸ਼ਨ ਕੀਤਾ ਗਿਆ।ਜਿਸ ਵਿੱਚ ਸਮੂਹ ਵਿਭਾਗਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ।
                  ਵੱਖ-ਵੱਖ ਵਿਭਾਗਾਂ ਤੋਂ ਆਏ ਯੂਨੀਅਨ ਦੇ ਮੈਂਬਰਾਂ ਤੇਜਿੰਦਰ ਸਿੰਘ ਸੁਪਰਡੈਂਟ, ਭੁਪਿੰਦਰ ਸਿੰਘ ਐਜੂਕੇਸ਼ਨ ਪ੍ਰਧਾਨ, ਕੁਲਵੀਰ ਸਿੰਘ ਖਜਾਨਾ ਵਿਭਾਗ ਪ੍ਰਧਾਨ, ਰਾਜਵੰਤ ਕੌਰ ਪੀ.ਐਸ.ਐਮ.ਯੂ ਪ੍ਰਧਾਨ ਇਸਤਰੀ ਵਿੰਗ ਨੇ ਇਕੱਠ ਨੂੰ ਸੰਬੋਧਨ ਕੀਤਾ।ਮੰਚ ਸੁਰਜੀਤ ਸਿੰਘ ਨੇ ਸੰਭਾਲਿਆ।
ਇਸ ਮੌਕੇ ਗੋਲਡੀ ਬੰਗੜ ਪ੍ਰੈਸ ਸਕੱਤਰ, ਜਤਿੰਦਰ ਕੌਰ, ਰਾਜ ਕੁਮਾਰ, ਸੁਖਵਿੰਦਰ ਪਾਲ, ਪਰਮਿੰਦਰ ਅਤੇ ਕੁਲਦੀਪ ਕੋਰ, ਸੁਖਵਿੰਦਰ ਪਾਲ, ਹਰਜੋਧ, ਜ਼ਸਵੰਤ ਰਾਏ, ਹਕਿੰਤ ਕੁਮਾਰ, ਸੰਦੀਪ ਕੁਮਾਰ, ਸੁਰਿੰਦਰਪਾਲ ਸਿੰਘ, ਬਲਵੀਰ ਕੌਰ, ਸੁਖਵਿੰਦਰ ਸਿੰਘ, ਲਖਵੀਰ ਸਿੰਘ, ਮੋਹਨ ਲਾਲ ਅਤੇ ਹੋਰ ਪੀ.ਐਸ.ਐਮ.ਐਸ.ਯੂ ਸ਼.ਭ.ਸ ਨਗਰ ਦੇ ਮੈਂਬਰ ਮੌਜ਼ੂਦ ਸਨ।

Check Also

ਖਾਲਸਾ ਕਾਲਜ ਵਿਖੇ ਏ.ਆਈ ਬਾਰੇ ਤਿੰਨ ਦਿਨਾਂ ਅੰਤਰਰਾਸ਼ਟਰੀ ਕਾਨਫ਼ਰੰਸ ਸੰਪਨ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ …