Sunday, March 29, 2026

ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ 2022 ਅਤੇ ਮਿਤੀ 01.01.2022 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਕੰਮ ਨੂੰ ਰੀਵਿਊ ਲਈ ਗੁਰਪ੍ਰੀਤ ਸਿੰਘ ਖਹਿਰਾ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਹਰੀਸ਼ ਕੁਮਾਰ ਚੋਣ ਅਫ਼ਸਰ ਪੰਜਾਬ ਵਲੋਂ ਜਿਲ੍ਹੇ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ-1 ਅਤੇ 2 ਅਤੇ ਸਮੂਹ ਚੋਣ ਕਾਨੂੰਗੋ ਮੀਟਿੰਗ ਕੀਤੀ ਗਈ।ਜਿਸ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਜਿਲ੍ਹਾ ਚੋਣ ਅਫ਼ਸਰ ਵਲੋਂ ਹਦਾਇਤ ਜਾਰੀ ਕੀਤੀ ਗਈ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਗਰੂਡਾ ਐਪ ਵਿੱਚ ਬੀ.ਐਲ.ਓ ਦੀ 100% ਲਾਗਿਨ ਯਕੀਨੀ ਬਣਾਇਆ ਜਾਵੇ।ਹਰੇਕ ਬੀ.ਐਲ.ਓ ਨੂੁੰ ਇਹ ਐਪ ਡਾਊਨਲੋਡ ਕਰਵਾ ਕੇ ਪੋਲਿੰਗ ਸਟੇਸ਼ਨਾਂ ਦੇ ਫੋਟੋ, ਏ.ਐਮ.ਐਫ ਦੀ ਜਾਣਕਾਰੀ ਅਪਲੋਡ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।
                 ਇਸ ਤੋਂ ਇਲਾਵਾ ਚੋਣ ਹਲਕਿਆਂ ਵਿੱਚ ਜਿਹਨਾ ਬੀ.ਐਲ.ਓ ਵਲੋਂ ਡਿਊਟੀ ਜੁਆਇੰਨ ਨਹੀਂ ਕੀਤੀ ਗਈ ਉਹਨਾਂ ਵਿਰੁੱਧ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਰੰਭ ਕਰਨ ਦੇ ਆਦੇਸ਼ ਜਾਰੀ ਕੀਤੇ ਗਏ।ਹਰੀਸ਼ ਕੁਮਾਰ ਚੋਣ ਅਫ਼ਸਰ ਵਲੋਂ ਵੀ ਸਮੂਹ ਅਧਿਕਾਰੀਆਂ ਨੂੰ ਵੋਟਰ ਸੂਚੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ।
               ਉਕਤ ਅਧਿਕਾਰੀਆਂ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ 2022 ਨੂੰ ਮੱਦੇਨਜ਼ਰ ਰੱਖਦੇ ਹੋਏ ਵੋਟਿੰਗ ਮਸ਼ੀਨਾਂ/ਵੀ.ਵੀ.ਪੈਟ ਦੀ ਫਸਟ ਲੈਵਲ ਚੈਕਿੰਗ ਦੇ ਕੰਮ ਦਾ ਵੀ ਨਿਰੀਖਣ ਕੀਤਾ ਗਿਆ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …