Monday, March 30, 2026

ਜਿਲ੍ਹਾ ਸਿੱਖਿਆ ਅਫਸਰ ਬਲਦੇਵ ਰਾਜ ਵਲੋਂ ਪ੍ਰਾਈਵੇਟ ਸਕੂਲਾਂ ਦਾ ਦੌਰਾ

ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪਠਾਨਕੋਟ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਬਲਦੇਵ ਰਾਜ ਵੱਲੋਂ ਨੈਸਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਕੇ.ਡੀ.ਐਮ ਸਕੂਲ ਪਠਾਨਕੋਟ, ਮਹਾਰਾਣਾ ਪ੍ਰਤਾਪ ਸਕੂਲ ਪਠਾਨਕੋਟ ਅਤੇ ਸੈਂਟ ਪਾਲਜ ਸਕੂਲ ਸਰਨਾ ਦਾ ਦੌਰਾ ਕੀਤਾ ਗਿਆ ਅਤੇ ਸਕੂਲ ਅਧਿਆਪਕਾਂ ਵਲੋਂ ਬੱਚਿਆਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਂਚ ਕੀਤੀ।
                 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਸੈਂਟਰ ਵਲੋਂ 12 ਨਵੰਬਰ ਨੂੰ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਇਸ ਵਾਰ ਸਰਕਾਰੀ ਸਕੂਲਾਂ ਦੇ ਨਾਲ ਨਾਲ ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸ਼ਾਮਲ ਕੀਤਾ ਜਾਣਾ ਹੈ।ਇਸ ਲਈ ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਸੈਮੀਨਾਰਾਂ ਰਾਹੀਂ ਨੈਸ਼ਨਲ ਅਚੀਵਮੈਂਟ ਸਰਵੇ ਦੀ ਸੰਪੂਰਨ ਜਾਣਕਾਰੀ ਦਿੱਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਨਸ਼ਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਪੂਰੇ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ ਅਤੇ ਹੁਣ ਸਿੱਖਿਆ ਅਧਿਕਾਰੀਆਂ ਵਲੋਂ ਪ੍ਰਾਈਵੇਟ ਸਕੂਲਾਂ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਸਬੰਧੀ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਦੌਰੇ ਦੌਰਾਨ ਉਨ੍ਹਾਂ ਵਲੋਂ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਵਿਭਾਗ ਵਲੋਂ ਭੇਜੀਆਂ ਗਈਆਂ ਅਭਿਆਸ ਪੁਸਤਕਾਂ ‘ਤੇ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
                   ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਵਲੋਂ ਆਪਣੇ ਦੌਰੇ ਦੌਰਾਨ ਸਕੂਲ ਅਧਿਆਪਕਾਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਇਸ ਸਰਵੇ ਵਿੱਚ ਤੀਜ਼ੀ, ਪੰਜ਼ਵੀਂ, ਅੱਠਵੀਂ ਅਤੇ ਦਸਵੀਂ ਦੇ ਬੱਚਿਆਂ ਨੂੰ ਸ਼ਾਮਿਲ ਕਰਕੇ ਬੱਚਿਆਂ ਦਾ ਵਿੱਦਿਅਕ ਪੱਖ ਦੇਖਿਆ ਜਾਵੇਗਾ ਉਥੇ ਨਾਲ ਦੀ ਨਾਲ ਸਿੱਖਿਆ ਦੇ ਖੇਤਰ ਵਿਚ ਹੋਰ ਵੀ ਜਾਣਕਾਰੀ ਹਾਸਲ ਕਰਨ ਲਈ ਅਧਿਆਪਕਾਂ, ਬੱਚਿਆਂ ਅਤੇ ਸਕੂਲ ਮੁਖੀਆਂ ਪਾਸੋਂ ਵੀ ਕੁੱਝ ਪ੍ਰਸ਼ਨ ਪੁੱਛੇ ਜਾਣਗੇ।ਜਿਸ ਦੇ ਆਧਾਰ ‘ਤੇ ਭਾਰਤ ਸਰਕਾਰ ਵੱਖ-ਵੱਖ ਰਾਜਾਂ ਦੇ ਸਿੱਖਿਆ ਪੱਧਰ ਦੀ ਜਾਣਕਾਰੀ ਪ੍ਰਾਪਤ ਕਰਕੇ ਆਪਣੀ ਰਿਪੋਰਟ ਦੇਵੇਗੀ।
                   ਇਸ ਮੌਕੇ ਸਟੈਨੋ ਤਰੁਣ ਪਠਾਨੀਆ, ਕਲਰਕ ਰਾਜੇਸ਼ ਕੁਮਾਰ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …