ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾਵੇਗੀ ਤਰਜ਼ੀਹ -ਸਿਵਲ ਸਰਜਨ
ਨਵਾਂਸ਼ਹਿਰ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਅੱਜ ਆਪਣਾ ਅਹੁੱਦਾ
ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਡਿਪਟੀ ਮੈਡੀਕਲ ਕਮਿਸ਼ਨਰ ਤਰਨਤਾਰਨ, ਡਿਪਟੀ ਮੈਡੀਕਲ ਕਮਿਸ਼ਨਰ ਅੰਮ੍ਰਿਤਸਰ, ਜ਼ਿਲ੍ਹਾ ਸਿਹਤ ਅਫਸਰ ਅੰਮ੍ਰਿਤਸਰ ਸਮੇਤ ਵੱਖ-ਵੱਖ ਉੱਚ ਅਹੁਦਿਆਂ ‘ਤੇ ਆਪਣੀਆਂ ਬਿਹਤਰ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਜ਼ਿਲ੍ਹਾ ਹਸਪਤਾਲ, ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ ਦੇ ਅਹੁਦੇ ਤੋਂ ਪਦਉਨਤ ਹੋਣ ਉਪਰੰਤ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਬਣੇ ਹਨ।ਡਾ. ਗੁਪਤਾ ਨੇ ਜਨਵਰੀ 1987 ਨੂੰ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਪੈਂਦੇ ਸਬਸਿਡਰੀ ਹੈਲਥ ਸੈਂਟਰ ਪਿੰਡ ਯੋਧੇ ਵਿਖੇ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ ਕੀਤੀ ਸੀ।ਉਨ੍ਹਾਂ ਦੀ ਪਤਨੀ ਡਾ. ਲੀਲਾ ਮਹਾਜਨ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐਨੀਸਥੀਸੀਆ ਵਿਭਾਗ ਵਿਚ ਅਸਿਸਟੈਂਟ ਪ੍ਰੋਫੈਸਰ ਦੇ ਅਹੁੱਦੇ ‘ਤੇ ਤਾਇਨਾਤ ਹਨ।ਡਾ. ਗੁਪਤਾ ਦੇ ਦੋ ਬੱਚੇ ਡਾ. ਸ਼ੁਭਮ ਅਤੇ ਡਾ. ਰਿਸ਼ਮ ਹਨ ਜੋ ਕਿ ਐਮ.ਡੀ. ਦੀ ਪੜ੍ਹਾਈ ਕਰ ਰਹੇ ਹਨ।
ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਜਗਦੀਪ ਸਿੰਘ, ਸੀਨੀਅਰ ਮੈਡੀਕਲ ਅਫਸਰ ਬਲਾਚੌਰ ਡਾ ਕੁਲਵਿੰਦਰ ਮਾਨ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਜਗਤ ਰਾਮ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਜ਼ਿਲ੍ਹਾ ਅਕਾਊਂਟ ਅਫ਼ਸਰ ਦੀਪਕ ਵਰਮਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਵੇਂ ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੂੰ ‘ਜੀ ਆਇਆ’ ਕਹਿੰਦਿਆਂ ਸਮੁੱਚੇ ਸਟਾਫ ਵਲੋਂ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਜ਼ਿਲ੍ਹੇ ਵਿੱਚ ਨਿੱਘਾ ਸੁਆਗਤ ਕੀਤਾ।
ਡਾ. ਗੁਪਤਾ ਨੇ ਕਿਹਾ ਕਿ ਉਹ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਨੂੰ ਜ਼ਿਲ੍ਹੇ ਦੇ ਸਾਰੇ ਨਾਗਰਿਕ ਤੱਕ ਪੰਹੁਚਾਉਣਾ ਯਕੀਨੀ ਬਣਾਉਣਗੇ ਅਤੇ ਸਾਰੇ ਸਿਹਤ ਪ੍ਰੋਗਰਾਮਾਂ ਸਬੰਧੀ ਦਿੱਤੇ ਟੀਚੇ ਮਿਥੇ ਸਮੇਂ ਅਨੁਸਾਰ ਪੂਰੇ ਕਰਨੇ ਯਕੀਨੀ ਬਣਾਵਾਂਗੇ।ਉਨ੍ਹਾਂ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਸਾਰੇ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ 100 ਫੀਸਦੀ ਟੀਚੇ ਪੂਰੇ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media