ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਮਨਪ੍ਰੀਤ
ਸੀਂਹਮਾਰ ਪੀ.ਪੀ.ਐਸ ਏ.ਸੀ.ਪੀ ਸਾਈਬਰ ਕਰਾਇਮ ਤੇ ਫਰਾਂਸਿਕ ਅੰਮ੍ਰਿਤਸਰ ਦੀ ਅਗਵਾਈ ਹੇਠ ਐਨ.ਐਸ.ਐਸ ਯੂਨਿਟ ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵੁਮੈਨ ਵਿਖੇ ਬਹੁ ਮੰਤਵੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਮੈਡਮ ਜੋਤੀ ਬਾਲਾ, ਕੋਸਲ ਮੈਂਬਰ ਡਾ: ਖੁਸ਼ਪਾਲ, ਡਾ: ਕੁਸਮ ਤੇ ਡਾ: ਸਵਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਵਿੱਚ ਡਾ: ਮਨਪ੍ਰੀਤ ਕੋਰ ਪੀ.ਪੀ.ਪੀ ਡੀ.ਸੀ.ਪੀ.ਓ ਅੰਮ੍ਰਿਤਸਰ ਨੇ ਕਾਲਜ਼ ਦੀਆਂ ਵਿਦਿਆਰਥਣਾਂ ਅਤੇ ਸਟਾਫ ਨੂੰ ਔਰਤਾਂ ਦੀ ਸੁਰੱਖਿਆ ਅਧਿਕਾਰਾਂ ਬਾਰੇ ਜਾਗਰੂਕ ਕੀਤਾ।ਸਾਈਬਰ ਕਰਾਇਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਕਿਸੇ ਨਾਲ ਵੀ ਆਪਣੀ ਨਿੱਜੀ ਜਾਣਕਾਰੀ ਤੇ ਓ.ਟੀ.ਪੀ ਕਿਸੇ ਨਾਲ ਸਾਂਝਾ ਨਾ ਕਰੋ ਅਤੇ ਕਿਸੇ ਵੀ ਲਿੰਕ ‘ਤੇ ਕਲਿੱਕ ਨਾ ਕਰੋ।ਇੰਸਪੈਕਟਰ ਪਰਮਜੀਤ ਸਿੰਘ ਨੇ ਸਾਂਝ ਕੇਂਦਰਾਂ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ, ਟਰੈਫਿਕ ਨਿਯਮਾਂ, ਔਰਤਾਂ ਦੀ ਸੁਰੱਖਿਆ ਬਾਰੇ, ਨਸ਼ਿਆਂ ਦੀ ਬੁਰਾਈ ਤੋਂ ਸੁਚੇਤ ਕੀਤਾ।
ਇਸ ਸਾਰੇ ਪ੍ਰੋਗਰਾਮ ਦਾ ਸੰਚਾਲਨ ਇੰਚਾਰਜ ਡਾ: ਵੰਦਨਾ ਅਤੇ ਮੈਡਮ ਮਨਜੀਤ ਕੌਰ ਮਿਨਹਾਸ ਨੇ ਬਾਖੂਬੀ ਕੀਤਾ।ਐਸ.ਆਈ ਸਲਵਿੰਦਰ ਸਿੰਘ ਇੰਚਾਰਜ਼ ਸਬ ਡਵੀਜ਼ਨ ਉਤਰੀ, ਏ.ਐਸ.ਆਈ ਪੂਨਮ ਸ਼ਰਮਾ, ਐਚ.ਸੀ ਸਤਵੰਤ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਹਾਜ਼ਰ ਸਨ।ਅਖੀਰ ਵਿੱਚ ਪ੍ਰਿੰਸੀਪਲ ਮੈਡਮ ਨੇ ਦੱਸਿਆ ਕਿ ਅੱਜ ਦਾ ਸੈਮੀਨਾਰ ਵਿਦਿਆਰਥਣਾਂ ਲਈ ਬਹੁਤ ਹੀ ਜਾਣਕਾਰੀ ਭਰਪੂਰ ਸੀ।
ਇਸ ਮੋਕੇ ਪੁਲਿਸ ਹੈਲਪਲਾਇਨ ਨੰਬਰ 112 ਅਤੇ 181 ਬਾਰੇ ਵੀ ਦੱਸਿਆ ਗਿਆ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media