Monday, December 23, 2024

ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਜ਼ਿਲ੍ਹਾ ਪੁਲਿਸ ਵਲੋਂ ਮਿੰਨੀ ਮੈਰਾਥਨ

ਨਵਾਂਸ਼ਹਿਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਮਨਾਏ ਜਾ ਰਹੇ ਸ਼ਹੀਦੀ ਸਪਤਾਹ ਦੀਆਂ ਗਤੀਵਿਧੀਆਂ ਤਹਿਤ ਅੱਜ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿੰਨੀ ਮੈਰਾਥਨ ਕਰਵਾਈ ਗਈ।ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਪੀ ਹੈਡਕੁਆਰਟਰ ਮਨਵਿੰਦਰ ਬੀਰ ਸਿੰਘ ਦੀ ਅਗਵਾਈ ਵਿਚ ਡੀ.ਐਸ.ਪੀ ਦਫ਼ਤਰ ਨਵਾਂਸ਼ਹਿਰ (ਪੁਰਾਣੇ ਐਸ.ਐਸ.ਪੀ ਦਫ਼ਤਰ) ਤੋਂ ਆਈ.ਟੀ.ਆਈ ਗਰਾਊਂਡ ਤੱਕ ਕਰਵਾਈ ਗਈ ਇਸ ਮਿੰਨੀ ਮੈਰਾਥਨ ਵਿਚ ਡੀ.ਐਸ.ਪੀ ਨਵਾਂਸ਼ਹਿਰ ਦਵਿੰਦਰ ਸਿੰਘ, ਐਸ.ਐਚ.ਓ ਨਵਾਂਸ਼ਹਿਰ ਨਰੇਸ਼ ਕੁਮਾਰੀ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਹੋਏ।
                     ਇਸ ਮੌਕੇ ਐਸ.ਪੀ ਹੈਡਕੁਆਰਟਰ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਨੂੰ ਕਾਲੇ ਦਿਨਾਂ ਤੋਂ ਬਚਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਗਏ ਜ਼ਿਲ੍ਹੇ ਦੇ ਸਮੂਹ ਸ਼ਹੀਦ ਹੋਏ ਪੁਲਿਸ ਤੇ ਹੋਮਗਾਰਡ ਜਵਾਨਾਂ ’ਤੇ ਸਾਰਿਆਂ ਨੂੰ ਮਾਣ ਹੈ ਅਤੇ ਜ਼ਿਲ੍ਹਾ ਪੁਲਿਸ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …