Tuesday, November 24, 2026

ਬਾਦਲ ਦੇ ਚੀਨ ਤੋਂ ਪਰਤਨ ਤੇ ਅਕਾਲੀ ਆਗੂਆਂ ਨੇ ਕੀਤਾ ਸਵਾਗਤ

PPN1411201411
ਨਵੀਂ ਦਿੱਲੀ, 14 ਨਵੰਬਰ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਰਾਤ ਚੀਨ ਤੋਂ ਵਾਪਿਸ ਪਰਤਨ ਤੇ ਦਿੱਲੀ ਦੇ ਅਕਾਲੀ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਿਰੋਪਾਓ ਦੇ ਕੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੇ ਸਨਮਾਨਿਤ ਕੀਤਾ ਗਿਆ। ਜੀ.ਕੇ. ਨੇ ਪੰਜਾਬ ਦੇ ਕਿਰਸਾਨਾਂ ਅਤੇ ਸਨਅਤਕਾਰਾਂ ਨੂੰ ਫਾਇਦਾ ਪਹੁੰਚਾਣ ਲਈ ਨਵੀਆਂ ਤਕਨੀਕਾਂ ਨੂੰ ਪੰਜਾਬ ਦੇ ਵਸਨੀਕਾਂ ਦੀ ਭਲਾਈ ਲਈ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਵੀ ਕੀਤੀ। ਡੈਰੀ ਫਾਰਮਿੰਗ, ਮਛੱਲੀ ਪਾਲਣ ਅਤੇ ਛੋਟੇ ਸਨਅਤਕਾਰਾਂ ਲਈ ਚੀਨ ਦੇ ਸਹਿਯੋਗ ਨਾਲ ਕੀਤੇ ਗਏ ਕਰਾਰਾਂ ਨੂੰ ਵੀ ਜੀ.ਕੇ. ਨੇ ਪੰਜਾਬ ਦੀ ਤਰੱਕੀ ਲਈ ਜ਼ਰੂਰੀ ਦੱਸਿਆ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਉਂਕਾਰ ਸਿੰਘ ਥਾਪਰ, ਵਿਧਾਇਕ ਹਰਮੀਤ ਸਿੰਘ ਕਾਲਕਾ, ਜਤਿੰਦਰ ਸਿੰਘ ਸ਼ੰਟੀ, ਦਿੱਲੀ ਕਮੇਟੀ ਮੈਂਬਰ ਕੁਲਦੀਪ ਸਿੰਘ ਸਾਹਨੀ, ਨਿਗਮ ਪਾਰਸ਼ਦ ਡਿੰਪਲ ਚੱਡਾ, ਅਕਾਲੀ ਆਗੂ ਜਸਪ੍ਰੀਤ ਸਿਘੰ ਵਿੱਕੀ ਮਾਨ, ਮਨਜੀਤ ਸਿੰਘ ਔਲਖ, ਅਮਰਜੀਤ ਕੌਰ ਅਤੇ ਹਰਚਰਣ ਸਿੰਘ ਗੁਲਸ਼ਨ ਮੌਜੂਦ ਸਨ।

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply