Wednesday, April 1, 2026

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਪ੍ਰਦੂੂਸ਼ਣ ਫ਼ੈਲਾਉਣ ਵਾਲੇ ਪਟਾਕਿਆਂ ’ਤੇ ਲਗਾਈ ਪੂਰਨ ਰੋਕ

ਨਿਰਧਾਰਤ ਸਮੇਂ ਅਨੁਸਾਰ ਚਲਾਏ ਜਾ ਸਕਣਗੇ ਕੇਵਲ ਗਰੀਨ ਪਟਾਕੇ ਹੀ

ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਦੀਵਾਲੀ ਅਤੇ ਹੋਰਨਾਂ ਤਿਉਹਾਰਾਂ ਮੌਕੇ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਸ ਦੌਰਾਨ ਕੇਵਲ ਧੂਆਂ ਨਾ ਕਰਨ ਵਾਲੇ ਗਰੀਨ ਪਟਾਕੇ ਹੀ ਸੀਮਤ ਸਮੇਂ ਲਈ ਚਲਾਉਣ ਦੀ ਆਗਿਆ ਹੋਵੇਗੀ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਇੰਸ, ਤਕਨਾਲੋਜੀ ਤੇ ਵਾਤਾਵਰਨ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਪ੍ਰਦੂਸ਼ਣ ਫੈਲਾਉਣ ਵਾਲੇ ਬੇਰੀਅਮ ਸਾਲਟਾਂ ਵਾਲੇ ਜਾਂ ਐਂਟੀਮਨੀ, ਲੀਥੀਅਮ, ਮਰਕਰੀ, ਆਰਸੈਨਿਕ, ਲੈਡ, ਸਟਰੋਂਥੀਅਮ, ਕਰੋਮੇਟ ਯੁਕਤ ਪਟਾਕਿਆਂ ਅਤੇ ਲੜੀਆਂ ਆਦਿ ’ਤੇ ਮੁਕੰਮਲ ਪਾਬੰਦੀ ਰਹੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਫ਼ੈਸਲਾ ਕੋਰੋਨਾ ਮਹਾਮਾਰੀ ਅਤੇ ਵੱਧ ਰਹੇ ਪ੍ਰਦੂਸ਼ਣ ਕਾਰਨ ਲਿਆ ਗਿਆ ਹੈ ਅਤੇ ਅਜਿਹੇ ਪਟਾਕਿਆਂ ਦੀ ਵਿਕਰੀ ਅਤੇ ਭੰਡਾਰ ਕਰਨ ਉਪਰ ਵੀ ਪਾਬੰਦੀ ਲਗਾਈ ਗਈ ਹੈ।
                     ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਦੀਵਾਲੀ, ਕ੍ਰਿਸਮਸ, ਨਵੇਂ ਸਾਲ ਦੀ ਪੂਰਵ ਸੰਧਿਆ ਅਤੇ ਗੁਰਪੁਰਬ ਮੌਕੇ ਗਰੀਨ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ।ਉਨ੍ਹਾ ਦੱਸਿਆ ਕਿ ਦੀਵਾਲੀ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ।ਇਸੇ ਤਰ੍ਹਾਂ ਕ੍ਰਿਸਮਸ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ ਰਾਤ 11.55 ਤੋਂ ਸਵੇਰੇ 12.30 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਗੁਰਪੁਰਬ ਮੌਕੇ ਸਵੇਰੇ 4 ਤੋਂ 5 ਵਜੇ ਤੱਕ ਅਤੇ ਸ਼ਾਮ 9 ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ।ਉਨ੍ਹਾਂ ਕਿਹਾ ਕਿ ਉਕਤ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿਚ ਜ਼ਿਲ੍ਹੇ ਅੰਦਰ ਪਟਾਕੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।ਖਾਮੋਸ਼ ਥਾਵਾਂ (ਸਾਈਲੈਂਸ ਜ਼ੋਨ) ਜਿਵੇਂ ਹਸਪਤਾਲ, ਸਿੱਖਿਆ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਆਦਿ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕੋਈ ਵਿਅਕਤੀ ਇਸ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਦੀਆਂ ਚੈਕਿੰਗ ਲਈ ਡਿੳੂਟੀਆਂ ਲਗਾਈਆਂ ਗਈਆਂ ਹਨ ਅਤੇ ਉਹ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਦੀ ਕਿਸੇ ਵੀ ਸਥਿਤੀ ਵਿਚ ਫੌਰਨ ਕਾਰਵਾਈ ਅਮਲ ਵਿਚ ਲਿਆਉਣਗੇ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …