Wednesday, April 1, 2026

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇ ਜਿਲਾ ਪ੍ਰਸਾਸ਼ਨ ਜਿਲ੍ਹਾ ਪਧਰੀ ਕੈਂਪ 9 ਨਵੰਬਰ ਨੂੰ

ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਰਾਹੀਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 2 ਅਕਤੂਬਰ ਤੋਂ 14 ਨਵੰਬਰ 2021 ਤੱਕ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਅਤੇ 8 ਤੋਂ 14 ਨਵੰਬਰ 2021 ਤੱਕ ਕਾਨੂੰਨੀ ਸੇਵਾਵਾਂ ਹਫ਼ਤੇ ਦੇ ਹਿੱਸੇ ਵਜੋਂ “ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ” ਮਨਾਇਆ ਜਾ ਰਿਹਾ ਹੈ।ਇਸ ਸਬੰਧ ਵਿੱਚ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਜਿਲਾ ਪ੍ਰਸਾਸ਼ਨ ਨਾਲ ਮਿਲ ਕੇ ਮਿਤੀ 09.11.2021 ਨੂੰ ਸੈਲੀ ਰੋਡ ਐਡੀਟੋਰਿਅਮ, ਪਠਾਨਕੋਟ ਵਿਖੇ ਜਿਲ੍ਹਾ ਪੱਧਰ ‘ਤੇ ਕੈਂਪ ਲਗਾਇਆ ਜਾ ਰਿਹਾ ਹੈ।
             ਇਸ ਸਬੰਧੀ ਸਾਰੇ ਵਿਭਾਗਾਂ ਦੇ ਦਫਤਰ ਵਲੋਂ ਲੋਕ ਭਲਾਈ ਸਕੀਮਾਂ ਦੇ ਸਟਾਲ ਲਗਾਏ ਜਾਣ ਸਬੰਧੀ ਰੰਜੀਵ ਪਾਲ ਸਿੰਘ ਚੀਮਾ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਉਕਤ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਜਿਲ੍ਹਾ ਪ੍ਰੰਬਧਕੀ ਦੇ ਵਿਭਾਗਾਂ ਦੇ ਅਫਸਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ ਗਈ।ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਕੈਂਪ ਵਿੱਚ ਹਿੱਸਾ ਲੈ ਕੇ ਇਸ ਦਾ ਲਾਭ ਉਠਾਉਣ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …