Tuesday, April 7, 2026

“ਕੋਣ ਬਣੇਗਾ ਦਸਮੇਸ਼ ਦਾ ਲਾਡਲਾ” ਮੁਕਾਬਲੇ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਪੁੱਜੇ ਭਾਈ ਚਾਵਲਾ ਤੇ ਢੋਟ

PPN1411201412
ਅੰਮ੍ਰਿਤਸਰ 14  ਨਵੰਬਰ (ਸੁਖਬੀਰ ਸਿੰਘ)  – ਸਥਾਨਕ ਭਾਈ ਗੁਰਦਾਸ ਹਾਲ ਵਿਖੇ “ਕੋਣ ਬਣੇਗਾ ਦਸਮੇਸ਼ ਦਾ ਲਾਡਲਾ” ਜ਼ੋਨਲ ਮੁਕਾਬਲਾ ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਵੱਲੋਂ 17 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ ਉਸ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਵਿਸ਼ੇਸ਼ ਤੌਰ ਤੇ ਐਸ.ਜੀ.ਪੀ.ਸੀ. ਦੇ ਮੈਂਬਰ ਅਤੇ ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਦੇ ਮੁੱਖੀ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਕੌਂਸਲਰ ਅਮਰਬੀਰ ਸਿੰਘ ਢੋਟ ਭਾਈ ਗੁਰਦਾਸ ਹਾਲ ਵਿਖੇ ਪਹੁੰਚੇ।ਇਸ ਮੌਕੇ ਭਾਈ ਚਾਵਲਾ ਅਤੇ ਢੋਟ ਨੇ ਦੱਸਿਆ ਕਿ ਸ਼੍ਰੀ ਆਨੰਦਪੁਰ ਸਾਹਿਬ ਦੇ 350 ਸਾਲਾਂ ਸਥਾਪਨਾਂ ਦਿਵਸ ਨੂੰ ਸਮਰਪਿਤ ਅਤੇ ਬੱਚਿਆਂ ਨੂੰ ਸਿੱਖੀ ਅਤੇ ਗੁਰੂਘਰ ਨਾਲ ਜੋੜਨ ਲਈ ਸਕੂਲਾਂ ਦੇ ਵਿਦਿਆਰਥੀਆਂ ਦਾ ਧਾਰਮਿਕ ਸਵਾਲ ਜਵਾਬ ਮੁਕਾਬਲੇ “ਕੋਣ ਬਣੇਗਾ ਦਸਮੇਸ਼ ਦਾ ਲਾਡਲਾ” ਜ਼ੋਨਲ ਮੁਕਾਬਲਾ ਭਾਈ ਗੁਰਦਾਸ ਹਾਲ ਵਿਖੇ 17 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮੈਂਬਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਸ ਵਿਚ ਲਗਭਗ 20 ਦੇ ਕਰੀਬ ਸਕੂਲਾਂ ਅਤੇ ਕਾਲਜ਼ਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਫਾਇਨਲ ਮੁਕਾਬਲਾ ੬ ਦਸੰਬਰ ਨੂੰ ਖਾਲਸੇ ਦੀ ਜਨਮ ਭੂਮੀ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ।ਇਸ ਮੌਕੇ ਸਿੱਖ ਸਟੂਡੈਂਟ ਫੈਡਰੇਸਨ ਮਹਿਤਾ ਦੇ ਜ਼ਿਲ੍ਹਾ ਪ੍ਰਧਾਨ ਕੌਂਸਲਰ ਅਮਰਬੀਰ ਸਿੰਘ ਢੋਟ, ਸੀਨੀਅਰ ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਮੀਰਾਕੋਟ, ਰਛਪਾਲ ਸਿੰਘ ਲੌਹਾਰਕਾ, ਯੁਵਰਾਜ ਸਿੰਘ ਚੌਹਾਨ, ਭਾਈ ਬਲਦੇਵ ਸਿੰਘ, ਰਮਨਪ੍ਰੀਤ ਸਿੰਘ ਤੁੰਗ ਆਦਿ ਹਾਜ਼ਰ ਸਨ।

Check Also

ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …

Leave a Reply