ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵੂਮੈਨ ਵੈਲਫੇਅਰ ਸੋਸਾਇਟੀ ਵੱਲੋਂ ਸੈਲੀ ਰੋਡ ਵਿਖੇ ਚਲਾਏ ਜਾ ਰਹੇ ਸਿੰਗਾਰ ਟ੍ਰੇਨਿੰਗ ਸੈਂਟਰ ਵਿੱਚ ਸਰਟੀਫਿਕੇਟ ਵੰਡ ਸਮਾਰੋਹ ਆਯੋਜਿਤ
ਕੀਤਾ ਗਿਆ।ਸਮਾਰੋਹ ਦੀ ਪ੍ਰਧਾਨਗੀ ਸੈਂਟਰ ਸੰਚਾਲਿਕਾ ਆਸਾ ਭਗਤ ਵਲੋਂ ਕੀਤੀ ਗਈ।ਇਸ ਸਮਾਰੋਹ ਵਿੱਚ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਸੁਨੀਲ ਦੱਤ ਚੀਫ ਮੈਨਜਰ ਲੀਡ ਬੈਂਕ ਪਠਾਨਕੋਟ ਸਾਂਝੇ ਤੋਰ ਤੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।
ਪ੍ਰੋਗਰਾਮ ਦਾ ਸੁਭ ਅਰੰਭ ਦੀਪ ਰੋਸ਼ਨ ਕਰਕੇ ਕੀਤਾ ਗਿਆ।ਇਸ ਤੋਂ ਬਾਅਦ ਸਿੰਗਾਰ ਟ੍ਰੇਨਿੰਗ ਸੈਂਟਰ ਪਠਾਨਕੋਟ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬੀ, ਹਿਮਾਚਲ ਅਤੇ ਰਾਜਸਥਾਨ ਸੱਭਿਆਚਾਰਕ ਦੀ ਝਲਕ ਪੇਸ਼ ਕੀਤੀ ਗਈ।
ਪ੍ਰੋਗਰਾਮ ਦੋਰਾਨ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਨੇ ਸਿਖਿਆਰਥੀਆਂ ਨੁੰ ਸੰਬੋਧਿਤ ਕਰਦਿਆਂ ਕਿਹਾ ਕਿ ਕਿਸੇ ਵੀ ਕੰਮ ਦੀ ਟਰੇਨਿੰਗ ਜੋ ਅਸੀਂ ਅੱਜ ਦੇ ਸਮੇਂ ਵਿੱਚ ਲੈ ਰਹੇ ਹਾਂ, ਇਹ ਭਵਿੱਖ ਵਿੱਚ ਬਹੁਤ ਜਿਆਦਾ ਕੰਮ ਆਉਂਦੀ ਹੈ।ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਲਈ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਆਉਣ ਵਾਲੇ ਸਮੇਂ ਨੂੰ ਧਿਆਨ ਵਿੱਚ ਰੱਖਦਿਆਂ ਅਪਣੇ ਆਪ ਨੂੰ ਪੂਰੀ ਤਰ੍ਹਾਂ ਨਾਲ ਤਿਆਰ ਰੱਖਣ।ਟਰੇਨਿੰਗ ਸੈਂਟਰ ਦੀਆਂ ਬਹੁਤ ਸਾਰੀਆਂ ਸਿੱਖਿਆਰਥਣਾਂ ਆਪਣਾ ਬਿਜ਼ਨੈਸ ਕਰ ਰਹੀਆਂ ਹਨ।
ਸੁਨੀਲ ਦੱਤ ਚੀਫ ਲੀਡ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਨੇ ਮਹਿਲਾਵਾਂ ਲਈ ਚਲਾਈਆਂ ਜਾ ਰਹੀਆਂ ਕਰਜ਼ਾ ਸਕੀਮਾਂ ‘ਤੇ ਰਸ਼ਨੀ ਪਾਈ।ਸਿੰਗਾਰ ਟਰੇਨਿੰਗ ਸੈਂਟਰ ਵਿਚੋਂ ਕੋਰਸ ਕਰਨ ਵਾਲੀਆਂ ਸਿੱਖਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਟਰੇਨਿੰਗ ਦੌਰਾਨ ਬਿਹਤਰੀਨ ਕਲਾ ਦਾ ਪ੍ਰਦਰਸ਼ਨ ਕਰਨ ਵਾਲੀਆਂ ਸਿੱਖਿਆਰਥਣਾਂ ਨੂੰ ਵੀ ਯਾਦਗਾਰ ਚਿੰਨ੍ਹ ਭੇਂਟ ਕੀਤੇ ਗਏ।
ਇਸ ਮੌਕੇ ਟੀਚਰ ਸੁਨੀਤਾ, ਸ਼ਮਾ, ਜਿਲ੍ਹਾ ਲੋਕ ਸੰਪਰਕ ਦਫਤਰ ਪਠਾਨਕੋਟ ਤੋਂ ਬਲਬੀਰ ਸਿੰਘ,ਨਤਿਨ ਕੁਮਾਰ ਆਦਿ ਹਾਜ਼ਰ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media