ਸਮਰਾਲਾ, 28 ਅਕਤੂਬਰ (ਇੰਦਰਜੀਤ ਸਿੰਘ ਕੰਗ) – 42ਵੀਂ ਪੰਜਾਬ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2021 ਜੋ ਬੀਤੇ ਦਿਨੀਂ ਸਪੋਰਟਸ ਕੰਪਲੈਕਸ ਗੁਰੂਸਰ ਮਸਤੂਆਣਾ ਸਾਹਿਬ ਵਿਖੇ ਸੰਪਨ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਹਰਫਨਮੌਲਾ ਖਿਡਾਰੀ 74 ਸਾਲਾ ਹਰਭਜਨ ਸਿੰਘ ਮਾਦਪੁਰ ਨੇ 70+ ਏਜ਼ ਗਰੁੱਪ ਵਿੱਚ ਭਾਗ ਲੈਂਦੇ ਹੋਏ ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ।ਪਿੰਡ ਮਾਦਪੁਰ ਦੇ ਹਰਭਜਨ ਸਿੰਘ ਜੋ ਪਿਛਲੇ 13 ਸਾਲਾਂ ਤੋਂ ਲਗਾਤਾਰ ਇਨ੍ਹਾਂ ਖੇਡਾਂ ਵਿੱਚ ਭਾਗ ਲੈਂਦੇ ਆ ਰਹੇ ਹਨ, ਹਮੇਸ਼ਾਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਹਾਸਲ ਕਰਕੇ ਸਮਰਾਲਾ ਇਲਾਕੇ ਦਾ ਨਾਂ ਚਮਕਾਉਂਦੇ ਹਨ, ਨੇ ਇਸ ਵਾਰ ਫਿਰ ਆਪਣੀ ਤਾਕਤ ਦਾ ਮੁਜ਼ਾਹਰਾ ਕਰਦੇ ਹੋਏ 70+ ਸਾਲ ਦੀ ਉਮਰ ਦੇ ਵਰਗ ਵਿੱਚ 400 ਮੀਟਰ ਰੇਸ ਵਿੱਚ ਇੱਕ ਚਾਂਦੀ ਦਾ ਤਗਮਾ ਹਾਸਲ ਕੀਤਾ ਅਤੇ 200 ਮੀਟਰ ਅਤੇ 800 ਮੀਟਰ ਦੌੜ ਵਿੱਚ ਕਾਂਸੀ ਦੇ ਤਗਮੇ ਹਾਸਲ ਕਰਕੇ ਸਮਰਾਲਾ ਇਲਾਕੇ ਦਾ ਨਾਂਮ ਪੰਜਾਬ ਭਰ ਵਿੱਚ ਚਕਮਾਇਆ। ਹਰਭਜਨ ਸਿੰਘ ਨੇ ਆਪਣੀ ਕਾਰਗੁਜ਼ਾਰੀ ਸਬੰਧੀ ਸੰਤੁਸ਼ਟੀ ਜਾਹਰ ਕਰਦੇ ਹੋਏ ਕਿਹਾ ਕਿ ਅਗਲੀਆਂ ਹੋਣ ਵਾਲੀਆਂ ਨੈਸ਼ਨਲ ਮੀਟ ਵਿੱਚ ਹੋਰ ਮਿਹਨਤ ਕਰਕੇ ਸੋਨੇ ਦਾ ਮੈਡਲ ਹਾਸਲ ਕਰਨਗੇ ਅਤੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕਰਨਗੇ।ਉਨ੍ਹਾਂ ਦੀਆਂ ਇਨ੍ਹਾਂ ਪ੍ਰਾਪਤੀਆਂ ਬਦਲੇ ਇਲਾਕੇ ਦੀਆਂ ਸਮਾਜਿਕ, ਧਾਰਮਿਕ ਅਤੇ ਸਾਹਿਤਕ ਜਥੇਬੰਦੀਆਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …