ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ 2 ਕਿਲੋਵਾਟ ਲੋਡ ਵਾਲੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਦੇ ਪਿਛਲੇ ਸਮੁੱਚੇ ਬਕਾਏ
ਮੁਆਫ਼ ਕਰਨ ਤਹਿਤ ਪਿੰਡ ਕਰਿਆਮ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਗਿਆ।ਜਿਸ ਦੌਰਾਨ 202 ਘਰੇਲੂ ਬਿਜਲੀ ਖੱਪਤਕਾਰਾਂ ਦੇ ਪਿਛਲੇ ਬਕਾਏ ਮੁਆਫ਼ ਕੀਤੇ ਗਏ।ਜਿਨ੍ਹਾਂ ਵਿਚ ਪਿੰਡ ਕਰਿਆਮ ਦੇ 143 ਲਾਭਪਾਤਰੀਆਂ ਦੇ 141730 ਅਤੇ ਪਿੰਡ ਅਮਰਗੜ੍ਹ ਦੇ 59 ਲਾਭਪਾਤਰੀਆਂ ਦੇ 48235 ਰੁਪਏ ਦੇ ਮੁਆਫ਼ ਹੋਏ।ਇਸ ਸਮੇਂ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਕਿਹਾ ਕਿ ਪਿਛਲੇ ਬਕਾਏ ਮੁਆਫ਼ ਹੋਣ ਨਾਲ ਸਮਾਜ ਦੇ ਵਿੱਤੀ ਤੌਰ ’ਤੇ ਕਮਜ਼ੋਰ ਵਰਗ ਨੂੰ ਵੱਡੀ ਰਾਹਤ ਮਿਲੀ ਹੈ।ਉਨ੍ਹਾਂ ਕਿਹਾ ਕਿ ਬਿੱਲਾਂ ਦੀ ਅਦਾਇਗੀ ਨਾ ਕਰਨ ਕਰਕੇ ਜਿਨ੍ਹਾਂ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਸਨ, ਉਨ੍ਹਾਂ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਜੋ ਇਹ ਗ਼ਰੀਬ ਪੱਖੀ ਫ਼ੈਸਲਾ ਲਿਆ ਸੀ, ਉਸ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੇ ਡਿਫਾਲਟਰ ਖਪਤਕਾਰਾਂ ਦੇ ਬਕਾਏ ਦੀ ਅਦਾਇਗੀ ਖ਼ੁਦ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਦੀ ਸਹੂਲਤ ਲਈ ਸਬ-ਡਵੀਜ਼ਨ ਨਵਾਂਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਰੋਜ਼ਾਨਾ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਜਿਸ ਦੌਰਾਨ ਲਾਭਪਾਤਰੀਆਂ ਦੇ ਫਾਰਮ ਭਰ ਕੇ ਉਨ੍ਹਾਂ ਨੂੰ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਬੰਧਤ ਖਪਤਕਾਰ ਆਪਣੇ ਬਿਜਲੀ ਦਫ਼ਤਰਾਂ ਵਿਚ ਜਾ ਕੇ ਵੀ ਇਸ ਸਬੰਧੀ ਫਾਰਮ ਭਰ ਸਕਦੇ ਹਨ। ਉਨ੍ਹਾਂ ਹਲਕੇ ਦੇ ਸਮੂਹ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਐਕਸੀਅਨ ਵਿਨੈਦੀਪ ਸਿੰਘ, ਐਸ.ਡੀ.ਓ ਗੁਰਮੇਲ ਸਿੰਘ, ਜੇ.ਈ ਗਗਨਦੀਪ ਸਿੰਘ, ਬੰਟੀ ਸਰਪੰਚ, ਗੁਰਮੇਲ ਸਿੰਘ, ਸਰਪੰਚ ਦਿਲਬਾਗ ਸਿੰਘ, ਪੰਚ ਸੰਦੀਪ ਕੁਮਾਰ, ਗੁਰਚਰਨ ਸਿੰਘ, ਸੁਰਿੰਦਰ ਕੌਰ, ਮਨਜੀਤ ਕੌਰ, ਮਨਜੀਤ ਕੌਰ, ਨਵੀ ਕੁਮਾਰ ਤੇ ਅਨੀਤਾ ਰਾਣੀ, ਨੰਬਰਦਾਰ ਚਿਰੰਜੀ ਲਾਲ, ਜੀ.ਓ.ਜੀ ਗੁਰਬਚਨ ਸਿੰਘ ਤੇ ਹੋਰ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media