Wednesday, May 7, 2025
Breaking News

ਪੁਲਿਸ ਸ਼ਹੀਦੀ ਦਿਵਸ ਹਫ਼ਤੇ ਤਹਿਤ ਜ਼ਿਲ੍ਹਾ ਪੁਲਿਸ ਨੇ ਲਗਾਈ ਹਥਿਆਰਾਂ ਦੀ ਪ੍ਰਦਰਸ਼ਨੀ

ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੁਲਿਸ ਸ਼ਹੀਦੀ ਦਿਵਸ ਹਫ਼ਤੇ ਸਬੰਧੀ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਵੱਲੋਂ ਡੀ.ਐਸ.ਪੀ ਦਫ਼ਤਰ ਨਵਾਂਸ਼ਹਿਰ ਵਿਖੇ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਗਈ।ਐਸ.ਪੀ ਹੈਡਕੁਆਰਟਰ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਡੀ.ਐਸ.ਪੀ ਨਵਾਂਸ਼ਹਿਰ ਦਵਿੰਦਰ ਸਿੰਘ, ਡੀ.ਐਸ.ਪੀ ਹੈਡਕੁਆਰਟਰ ਨਵਨੀਤ ਕੌਰ ਗਿੱਲ ਅਤੇ ਐਸ.ਐਚ.ਓ ਸਿਟੀ ਨਰੇਸ਼ ਕੁਮਾਰੀ ਵੱਲੋਂ ਪ੍ਰਦਰਸ਼ਨੀ ਨੂੰ ਵੇਖਣ ਆਏ ਲੋਕਾਂ ਨੂੰ ਪੁਲਿਸ ਵੱਲੋਂ ਵਰਤੇ ਜਾਣ ਵਾਲੇ ਹਥਿਆਰਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਨੂੰ ਕਾਲੇ ਦਿਨਾਂ ਤੋਂ ਬਚਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਯਾਦ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ 28 ਬਹਾਦਰ ਪੁਲਿਸ ਤੇ ਹੋਮਗਾਰਡ ਜਵਾਨਾਂ ਨੇ ਪੰਜਾਬ ਦੇ ਮਾੜੇ ਦਿਨਾਂ ਦੌਰਾਨ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਅਸਫ਼ਲ ਕਰਨ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ।ਇਨ੍ਹਾਂ ਸ਼ਹੀਦਾਂ ਵਿਚ ਨਵਾਂਸ਼ਹਿਰ ਸਬ ਡਵੀਜ਼ਨ ਦੇ 8, ਬੰਗਾ ਸਬ ਡਵੀਜ਼ਨ ਦੇ 6 ਅਤੇ ਬਲਾਚੌਰ ਸਬ ਡਵੀਜ਼ਨ ਦੇ 14 ਪੁਲਿਸ ਤੇ ਹੋਮਗਾਰਡ ਜਵਾਨ ਸ਼ਾਮਿਲ ਹਨ।ਸ਼ਹੀਦ ਦਿਵਸ ਹਫ਼ਤੇ ਤਹਿਤ 21 ਅਕਤੂਬਰ ਤੋਂ 31 ਅਕਤੂਬਰ ਤੱਕ ਜ਼ਿਲ੍ਹਾ ਪੁਲਿਸ ਵੱਲੋਂ ਪੁਲਿਸ ਸ਼ਹੀਦਾਂ ਦੀ ਯਾਦ ਵਿਚ ਰੋਜ਼ਾਨਾ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਬਾਰੇ ਲੋਕਾ ਨੂੰ ਜਾਣੂ ਕਰਵਾਇਆ ਜਾ ਸਕੇ।

Check Also

ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ …